ਸ਼ਾਹੀ ਇਮਾਮ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਲੈਕੇ ਪੰਜਾਬ ਪੁਲਿਸ ਦਾ ਕੀਤਾ ਧੰਨਵਾਦ.

 

ਲੁਧਿਆਣਾ 25 ਅਪ੍ਰੈਲ (ਰਾਕੇਸ਼ ਅਰੋੜਾ) - ਬੀਤੇ ਦਿਨੀ ਪਹਿਲਗਾਮ ਹਮਲੇ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਜਿਲਿਆਂ ਵਿੱਚ ਸਿੱਖਿਆ ਹਾਸਿਲ ਕਰਨ ਦੇ ਲਈ ਕਾਲਜਾਂ ਯੂਨੀਵਰਸਿਟੀਆਂ ਵਿੱਚ ਰਹਿ ਰਹੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਪੰਜਾਬ ਪੁਲਿਸ ਦਾ ਧੰਨਵਾਦ ਕੀਤਾ ਹੈ। ਜ਼ਿਕਰ ਯੋਗ ਹੈ ਕਿ ਕੁਝ ਜਗ੍ਹਾ ਤੋਂ ਇਹ ਸ਼ਿਕਾਇਤ ਆਈ ਸੀ ਕਿ ਕੁਝ ਵਿਦਿਆਰਥੀਆਂ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਤੰਗ ਪਰੇਸ਼ਾਨ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਜਿਸ ਤੋਂ ਬਾਅਦ ਸ਼ਾਹੀ ਇਮਾਮ ਪੰਜਾਬ ਨੇ ਡੀਜੀਪੀ ਸ੍ਰੀ ਗੋਰਵ ਯਾਦਵ, ਏਡੀਜੀਪੀ ਸ੍ਰੀ ਏ.ਐਸ ਰਾਏ ਅਤੇ ਏਡੀਜੀਪੀ ਸ੍ਰੀ ਪ੍ਰਵੀਨ ਕੁਮਾਰ ਸਿਨਹਾ ਨਾਲ ਸੰਪਰਕ ਕੀਤਾ ਇਹਨਾਂ ਅਧਿਕਾਰੀਆਂ ਵੱਲੋਂ ਫੌਰਨ ਹੀ ਪੰਜਾਬ ਭਰ ਵਿੱਚ ਪੁਲਿਸ ਮੁਸਤੈਦੀ ਵਧਾ ਦਿੱਤੀ ਗਈ ਅਤੇ ਬਾਹਰਲੇ ਸੂਬਿਆਂ ਦੇ ਸਾਰੇ ਹੀ ਵਿਦਿਆਰਥੀਆਂ ਨੂੰ ਤਸੱਲੀ ਹੋ ਗਈ ਕਿ ਉਹ ਪੰਜਾਬ ਦੇ ਵਿੱਚ ਸੁਰੱਖਿਤ ਹਨ।