ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਭਵਿੱਖਮੁੱਖੀ ਸਿੱਖਿਆ 'ਤੇ ਜ਼ੋਰ ਦੇਣ ਦੀ ਲੋੜ-ਪ੍ਰਤਾਪ ਸਿੰਘ ਬਾਜਵਾ.
-ਸਿੱਖਿਆ ਸ਼ਾਸਤਰੀਆਂ ਨੂੰ ਸੂਚਨਾ ਅਤੇ ਤਕਨੀਕ ਖੇਤਰ ਵਿੱਚ ਕ੍ਰਾਂਤੀ ਲਿਆਉਣ ਦਾ ਸੱਦਾ
-ਸਿੱਧਵਾਂ ਖੁਰਦ ਵਿਦਿਅਕ ਸੰਸਥਾਵਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ
-ਅਕਾਲੀ ਭਾਜਪਾ ਸਰਕਾਰ ਵੇਲੇ ਕੀਤੇ ਬਿਜਲੀ ਸਮਝੌਤਿਆਂ ਨੇ ਸੂਬੇ ਦੀ ਆਰਥਿਕਤਾ ਦਾ ਲੱਕ ਤੋੜਿਆ-ਰਾਜ ਸਭਾ ਮੈਂਬਰ
ਲਲਿਤ ਬੇਰੀ
ਸਿੱਧਵਾਂ ਖੁਰਦ/ਲੁਧਿਆਣਾ, 17 ਫਰਵਰੀ (000)-ਰਾਜ ਸਭਾ ਮੈਂਬਰ ਸ੍ਰ. ਪ੍ਰਤਾਪ ਸਿੰਘ ਬਾਜਵਾ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਅੱਜ ਲੋੜ ਹੈ ਕਿ ਭਵਿੱਖਮੁੱਖੀ ਸਿੱਖਿਆ 'ਤੇ ਸਭ ਤੋਂ ਵਧੇਰੇ ਜ਼ੋਰ ਦਿੱਤਾ ਜਾਵੇ। ਸਾਡੇ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿੱਚ ਕੁਝ ਹਾਂ-ਪੱਖੀ ਬਦਲਾਵਾਂ ਦੀ ਜ਼ਰੂਰਤ ਹੈ, ਤਾਂ ਹੀ ਸਾਡੇ ਬੱਚੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਕਾਬਲੀਅਤ ਦਾ ਲੋਹਾ ਮੰਨਵਾ ਸਕਦੇ ਹਨ। ਉਨ•ਾਂ ਇਹ ਵਿਚਾਰ ਅੱਜ ਸਥਾਨਕ ਸਿੱਧਵਾਂ ਖੁਰਦ ਵਿਦਿਅਕ ਸੰਸਥਾਵਾਂ ਵਿਖੇ ਸਾਲਾਨਾ ਅਥਲੈਟਿਕਸ ਮੀਟ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਹ ਇਥੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਆਏ ਸਨ।
ਸ੍ਰ. ਬਾਜਵਾ ਨੇ ਕਿਹਾ ਕਿ ਅੱਜ ਪੂਰਾ ਵਿਸ਼ਵ ਸੂਚਨਾ ਅਤੇ ਤਕਨੀਕ ਦੇ ਖੇਤਰ ਵਿੱਚ ਤਰੱਕੀ ਕਰ ਰਿਹਾ ਹੈ। ਸਾਡੇ ਸਿੱਖਿਆ ਸ਼ਾਸਤਰੀਆਂ ਨੂੰ ਵੀ ਚਾਹੀਦਾ ਹੈ ਕਿ ਉਹ ਇਸ ਖੇਤਰ ਵਿੱਚ ਨਵੀਂਆਂ ਸੰਭਾਵਨਾਵਾਂ ਤਲਾਸ਼ਣ ਅਤੇ ਵਿੱਦਿਆਰਥੀਆਂ ਨੂੰ ਸੂਚਨਾ ਅਤੇ ਤਕਨੀਕ ਖੇਤਰ ਵਿੱਚ ਪੜਾਈ ਕਰਨ ਦੇ ਨਾਲ-ਨਾਲ ਨਵੇਂ ਦਿਸਹੱਦੇ ਕਾਇਮ ਕਰਨ ਲਈ ਪ੍ਰੇਰਿਤ ਕਰਨ। ਉਨ•ਾਂ ਸਿੱਧਵਾਂ ਵਿਦਿਅਕ ਸੰਸਥਾਵਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ•ਾਂ ਬੱਚਿਆਂ ਨੂੰ ਆਪਣਾ ਇਤਿਹਾਸ ਸੰਭਾਲਣ ਦੀ ਵੀ ਅਪੀਲ ਕੀਤੀ।
ਸਮਾਗਮ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੈਰ ਰਸਮੀਂ ਗੱਲਬਾਤ ਕਰਦਿਆਂ ਸ੍ਰ. ਬਾਜਵਾ ਨੇ ਪਿਛਲੀ ਅਕਾਲੀ ਭਾਜਪਾ ਗਠਜੋੜ ਸਰਕਾਰ 'ਤੇ ਦੋਸ਼ ਲਗਾਇਆ ਕਿ ਇਸ ਸਰਕਾਰ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਦੇ ਨਾਲ ਹੀ ਅੱਜ ਸਾਡੇ ਸੂਬੇ ਦੀ ਆਰਥਿਕਤਾ ਦਾ ਲੱਕ ਟੁੱਟ ਗਿਆ ਹੈ। ਉਨ•ਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਾਰੇ ਬਿਜਲੀ ਸਮਝੌਤੇ ਮੁੜ ਵਾਂਚਣ ਜਾਂ ਰੱਦ ਕਰਨ ਦੀ ਲੋੜ ਹੈ। ਇਸ ਮੌਕੇ ਉਨ•ਾਂ ਅਥਲੈਟਿਕਸ ਮੀਟ ਦੇ ਜੇਤੂ ਖ਼ਿਡਾਰੀਆਂ ਨੂੰ ਜੇਤੂ ਟਰਾਫੀਆਂ ਅਤੇ ਸਰਟੀਫਿਕੇਟਾਂ ਨਾਲ ਵੀ ਸਨਮਾਨਿਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਮਹਿਮਾਨ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ ਜ਼ਿਲ•ਾ ਲੋਕ ਸੰਪਰਕ ਅਫ਼ਸਰ ਲੁਧਿਆਣਾ, ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰ. ਵਰਿੰਦਰ ਸਿੰਘ ਸਿੱਧੂ, ਸਕੱਤਰ ਡਾ. ਹਰਮੇਲ ਸਿੰਘ, ਸ੍ਰ. ਪ੍ਰੀਤਮ ਸਿੰਘ ਜੌਹਲ ਸੇਵਾਮੁਕਤ ਪੀ. ਸੀ. ਐÎੱਸ. ਅਧਿਕਾਰੀ, ਮੈਨੇਜਰ ਡਾ. ਹਰਦੀਪ ਸਿੰਘ, ਸ੍ਰ. ਕ੍ਰਿਪਾਲ ਸਿੰਘ ਭੱਠਲ, ਸ੍ਰ. ਪਰਮਜੀਤ ਸਿੰਘ ਘਵੱਦੀ, ਸਾਰੇ ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਹਾਜ਼ਰ ਸਨ।