ਮਾਤਾ ਵਿਪਨਪ੍ਰੀਤ ਕੌਰ ਤੇ ਜੱਥੇਦਾਰ ਨਿਮਾਣਾ ਨੇ ਜੈਕਾਰਿਆਂ ਦੀ ਗੂੰਜ ਵਿੱਚ ਸੱਚਖੰਡ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਜੱਥਾ ਕੀਤਾ ਰਵਾਨਾ .
ਲੁਧਿਆਣਾ 26 ਅਪ੍ਰੈਲ (ਰਾਕੇਸ਼ ਅਰੋੜਾ) -ਨਿਰਭਾਉ ਨਿਰਵੈਰ ਸੇਵਾ ਟ੍ਰਸਟ ਦੇ ਮੁੱਖ ਸੇਵਾਦਾਰ ਭਾਈ ਕੁਲਦੀਪ ਸਿੰਘ ਆਸ ਬਾਈ ਅਤੇ ਟ੍ਰਸਟੀ ਮੈਂਬਰ ਗੁਰਮੀਤ ਕੌਰ ਬਲਜਿੰਦਰ ਸਿੰਘ, ਮਹਿੰਦਰ ਸਿੰਘ, ਮਨਪ੍ਰੀਤ ਸਿੰਘ ਵੱਲੋਂ ਪਿਛਲੇ ਸਮੇਂ ਤੋਂ ਪੰਜਾਬ ਅੰਦਰ ਗੁਰੂ ਧਾਮਾ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਗੁਰ ਇਤਿਹਾਸ ਤੋਂ ਜਾਣੂ ਕਰਵਾਕੇ ਅਪਣਾ ਅਤੇ ਸੰਗਤਾਂ ਦਾ ਜੀਵਨ ਸਫਲ ਕਰ ਰਹੇ ਹਨ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘੱਨ੍ਈਆ ਜੀ ਮਿਸ਼ਨ ਸੇਵਾ ਸੁਸਾਇਟੀ ਅਤੇ ਕੋਮੀ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਨੇ 150 ਪ੍ਰਾਣੀਆਂ ਦਾ ਜੱਥਾ ਰੇਲਵੇ ਸਟੇਸ਼ਨ ਤੋਂ ਰਾਵਨਾ ਕਰਨ ਸਮੇਂ ਕਹੇ। ਇਸ ਤੋਂ ਪਹਿਲਾਂ ਸੰਤ ਬਾਬਾ ਅਮੀਰ ਸਿੰਘ ਜੀ ਮੁੱਖੀ ਜਵੱਦੀ ਟਕਸਾਲ ਯਾਤਰਾ ਦੀ ਚੜ੍ਹਦੀਕਲਾ ਅਤੇ ਸਫ਼ਲਤਾ ਦੀ ਅਰਦਾਸ ਕੀਤੀ। ਇਸ ਸਮੇਂ ਪੰਥ ਪ੍ਰਚਾਰਕ ਮਾਤਾ ਵਿਪਨ ਪ੍ਰੀਤ ਕੌਰ ਜੀ ਸੰਗਤਾਂ ਨੂੰ ਆਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ਤੇ ਪੁੱਜੇ। ਅਤੇ ਮਾਤਾ ਵਿਪਨ ਪ੍ਰੀਤ ਕੌਰ ਜੀ ਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਜੈਕਾਰਿਆਂ ਦੀ ਗੂੰਜ ਵਿੱਚ ਸੱਚਖੰਡ ਤਖਤ ਸ੍ਰੀ ਪਟਨਾ ਸਾਹਿਬ (ਬਿਹਾਰ) ਦੇ ਇਤਿਹਾਸਕ ਗੁਰਦੁਆਰਿਆਂ ਸਾਹਿਬ ਦੇ ਦਰਸ਼ਨਾਂ ਲਈ ਰੇਲਵੇ ਸਟੇਸ਼ਨ ਤੋਂ ਜੱਥੇ ਨੂੰ ਰਵਾਨਾ ਕੀਤਾ। ਇਸ ਮੌਕੇ ਤੇ ਅਮਰਜੀਤ ਸਿੰਘ ਭੱਟੀ ਬਲਦੇਵ ਸਿੰਘ ਸੰਧੂ ਦਲਵਿੰਦਰ ਸਿੰਘ ਆਸ਼ੂ ਦਵਿੰਦਰ ਸਿੰਘ ਸ਼ਾਨ ਅਤੇ ਸਮੂਹ ਮੈਂਬਰ ਹਾਜ਼ਰ ਸਨ।
