ਵੈਸਾਖਿ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ ਗਿਆ.

 

ਲੁਧਿਆਣਾ 27  ਅਪ੍ਰੈਲ  (ਰਾਕੇਸ਼ ਅਰੋੜਾ) -  ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੋਂਕ ਵਿਖੇ ਵੈਸਾਖਿ ਮਹੀਨੇ ਦੀ ਮੱਸਿਆ ਦਾ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਗੁਰਸ਼ਰਨ ਸਿੰਘ, ਭਾਈ ਪਰਮਵੀਰ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਬੀਬੀ ਜਸਲੀਨ ਕੌਰ, ਕਵੀਸ਼ਰੀ ਜੱਥਾ ਭਾਈ ਰਣਜੀਤ ਸਿੰਘ ਰਾਣਾ ਸਾਨ-ਏ-ਖਾਲਸ ਵਾਲਿਆਂ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ  ਢਾਡੀ ਵਾਰਾਂ ਅਤੇ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ। ਉਪਰੰਤ ਗੁਰਦੁਆਰਾ ਸਾਹਿਬ ਦੇ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਿਕ ਹੋਈਆਂ ਸੰਗਤਾਂ ਨੂੰ ਗੁਰਇਤਿਹਾਸ  ਤੋਂ ਜਾਣੂ ਕਰਵਾਇਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ 'ਚ ਰਾਗੀ ਜੱਥਿਆਂ ਨੂੰ ਸਿਰਪਾਓ ਭੇਟ ਕੀਤੇ।   ਮੀਤ ਪ੍ਰਧਾਨ ਸਤਪਾਲ ਸਿੰਘ ਪਾਲ, ਪਰਮਜੀਤ ਸਿੰਘ ਲਾਇਲਪੁਰੀ ਨੇ ਗੁਰੂ ਘਰ ਨਸਮਸਤਿਕ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਹੋਰਨਾਂ ਤੋਂ ਇਲਾਵਾ ਤੇਜਿੰਦਰ ਸਿੰਘ ਡੰਗ ਜਨਰਲ ਸਕੱਤਰ, ਤਰਲੋਚਨ ਸਿੰਘ ਬੱਬਰ, ਚਰਨਕਮਲ ਸਿੰਘ ਲਾਇਲਪੁਰੀ, ਮੋਹਣ ਸਿੰਘ ਚੌਹਾਨ, ਸੁਰਜੀਤ ਸਿੰਘ ਮਠਾੜੂ, ਜਤਿੰਦਰਪਾਲ ਸਿੰਘ ਸਲੂਜਾ, ਇੰਦਰਜੀਤ ਸਿੰਘ ਗੋਲਾ, ਸਵਰਨ ਸਿੰਘ ਮਹੌਲੀ, ਜਸਵੀਰ ਸਿੰਘ ਗੋਗੀਆ,  ਇੰਦਰਜੀਤ ਸਿੰਘ ਮੱਕੜ, ਸੁਰਿੰਦਰ ਜੀਤ ਸਿੰਘ ਮੱਕੜ, ਸੁਰਿੰਦਰ ਸਿੰਘ ਨਾਰੰਗ, ਸੁਖਰਾਜ ਸਿੰਘ, ਪਰਮਜੀਤ ਸਿੰਘ ਪੰਮਾ ਢੋਲੇਵਾਲ, ਅਰਜਨ ਸਿੰਘ ਚੀਮਾ, ਦਵਿੰਦਰ ਸਿੰਘ ਸਿੱਬਲ, ਗੁਰਮੀਤ ਸਿੰਘ, ਅਵਤਾਰ ਸਿੰਘ, ਪ੍ਰੀਤਮ ਸਿੰਘ ਮਣਕੂ ਵੀ ਗੁਰੂ ਘਰ ਨਸਮਸਤਿਕ ਹੋਏ।


ਫੋਟੋ: ਰਾਗੀ ਜੱਥੇ ਨੂੰ ਸਿਰਪਾਓ ਭੇਟ ਕਰਦੇ ਹੋਏ ਬਲਵਿੰਦਰ ਸਿੰਘ ਲਾਇਲਪੁਰੀ, ਸੁਰਜੀਤ ਸਿੰਘ ਮਠਾੜੂ, ਜਤਿੰਦਰ ਪਾਲ ਸਿੰਘ ਸਲੂਜਾ 2  ਕੀਰਤਨ ਦਾ ਆਨੰਦ ਮਾਣਦੀਆਂ ਸੰਗਤਾਂ