ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਪ੍ਰਕਾਸ਼ ਗੁਰਪੁਰਬ ਮਨਾਇਆ ਗਿਆ.

 

 

   ਲੁਧਿਆਣਾ 28  ਅਪ੍ਰੈਲ  (ਰਾਕੇਸ਼ ਅਰੋੜਾ)  - ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੋਂਕ ਵਿਖੇ ਸੇਵਾ ਦੇ ਪੂੰਜ, ਗੁਰਮੁਖੀ ਲਿੱਪੀ ਦੇ ਸਿਰਜਨਹਾਰੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਹਫਤਾਵਰੀ ਕੀਰਤਨ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਗੁਰਸ਼ਰਨ ਸਿੰਘ, ਭਾਈ ਪਰਮਵੀਰ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਰਾਤ ਦੇ ਸਮਾਗਮ ਵਿੱਚ ਭਾਈ ਦਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵੱਲੋਂ   ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ। ਉਪਰੰਤ ਗੁਰਦੁਆਰਾ ਸਾਹਿਬ ਦੇ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਿਕ ਹੋਈਆਂ ਸੰਗਤਾਂ ਨੂੰ ਗੁਰਇਤਿਹਾਸ  ਤੋਂ ਜਾਣੂ ਕਰਵਾਇਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ 'ਚ ਰਾਗੀ ਜੱਥਿਆਂ ਨੂੰ ਸਿਰਪਾਓ ਭੇਟ ਕੀਤੇ।   ਮੀਤ ਪ੍ਰਧਾਨ ਸਤਪਾਲ ਸਿੰਘ ਪਾਲ, ਪਰਮਜੀਤ ਸਿੰਘ ਲਾਇਲਪੁਰੀ ਨੇ ਜਿੱਥੇ ਗੁਰੂ ਘਰ ਨਸਮਸਤਿਕ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਉੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ 4 ਮਈ ਦਿਨ ਐਤਵਾਰ ਨੂੰ ਸਾਮ ਦੇ ਸਮਾਗਮਾਂ ਵਿੱਚ ਭਾਈ ਸਰਵਣ ਸਿੰਘ ਖਾਲਸਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੇ ਕੀਰਤਨ ਦੀ ਸੇਵਾ ਨਿਭਾਉਣਗੇ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਹੋਰਨਾਂ ਤੋਂ ਇਲਾਵਾ ਤੇਜਿੰਦਰ ਸਿੰਘ ਡੰਗ ਜਨਰਲ ਸਕੱਤਰ, ਤਰਲੋਚਨ ਸਿੰਘ ਬੱਬਰ, ਚਰਨਕਮਲ ਸਿੰਘ ਲਾਇਲਪੁਰੀ, ਮੋਹਣ ਸਿੰਘ ਚੌਹਾਨ, ਸੁਰਜੀਤ ਸਿੰਘ ਮਠਾੜੂ, ਜਤਿੰਦਰਪਾਲ ਸਿੰਘ ਸਲੂਜਾ, ਇੰਦਰਜੀਤ ਸਿੰਘ ਗੋਲਾ, ਸਵਰਨ ਸਿੰਘ ਮਹੌਲੀ, ਜਸਵੀਰ ਸਿੰਘ ਗੋਗੀਆ,  ਇੰਦਰਜੀਤ ਸਿੰਘ ਮੱਕੜ, ਸੁਰਿੰਦਰ ਜੀਤ ਸਿੰਘ ਮੱਕੜ, ਸੁਰਿੰਦਰ ਸਿੰਘ ਨਾਰੰਗ, ਸੁਖਰਾਜ ਸਿੰਘ, ਪਰਮਜੀਤ ਸਿੰਘ ਪੰਮਾ ਢੋਲੇਵਾਲ, ਅਰਜਨ ਸਿੰਘ ਚੀਮਾ, ਦਵਿੰਦਰ ਸਿੰਘ ਸਿੱਬਲ, ਗੁਰਮੀਤ ਸਿੰਘ, ਅਵਤਾਰ ਸਿੰਘ, ਪ੍ਰੀਤਮ ਸਿੰਘ ਮਣਕੂ ਵੀ ਗੁਰੂ ਘਰ ਨਸਮਸਤਿਕ ਹੋਏ।