SAD ਨੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਨੂੰ ਦਿੱਤੀ ਵਧਾਈ.

ਚੰਡੀਗੜ੍ਹ -  ਰਾਸ਼ਟਰਪਤੀ ਦਰੌਪਦੀ ਮੁਰਮੂ ਨੇ ਬੀਤੇ ਦਿਨ ਰਾਸ਼ਟਰਪਤੀ ਭਵਨ ਦੇ ਦਰਬਾਰ ਹਾਲ ਵਿੱਚ ਪੰਥ ਦੇ ਪ੍ਰਸਿੱਧ ਹਜ਼ੂਰੀ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਨੂੰ ਪਦਮਸ੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਅਤੇ ਸਮੂਹ ਵਰਕਰਾਂ ਵੱਲੋਂ ਭਾਈ ਹਰਜਿੰਦਰ ਸਿੰਘ ਨੂੰ ਪਦਮਸ੍ਰੀ ਐਵਾਰਡ ਮਿਲਣ  'ਤੇ  ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਭਾਈ ਸਾਹਿਬ ਨੂੰ ਦਿੱਤੀ ਵਧਾਈ! ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਸਾਬਕਾ ਮੰਤਰੀ ਅਤੇ ਪਾਰਟੀ ਦੇ ਬੁਲਾਰੇ ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਸਾਬਕਾ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਸੀਨੀਅਰ ਅਕਾਲੀ ਆਗੂ ਰਵਿੰਦਰਪਾਲ ਸਿੰਘ ਖਾਲਸਾ,  ਬਲਜੀਤ ਸਿੰਘ ਬਿੰਦਰਾ,  ਜਸਬੀਰ ਸਿੰਘ ਦੂਆ, ਅੰਮ੍ਰਿਤ ਸਾਗਰ ਦੇ ਬਲਬੀਰ ਸਿੰਘ ਭਾਟੀਆ, ਕੌਂਸਲਰ ਰਖਵਿੰਦਰ ਸਿੰਘ ਗਾਬੜੀਆ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਮੇਜਰ ਸਿੰਘ ਖਾਲਸਾ, ਪ੍ਰੈੱਸ ਸਕੱਤਰ ਭਾਈ ਬਲਜੀਤ ਸਿੰਘ, ਭਾਈ ਜਸਪਾਲ ਸਿੰਘ ਆਈਲੈਮਗੰਜ ਨੇ ਭਾਈ ਹਰਜਿੰਦਰ ਸਿੰਘ ਨੂੰ ਵਧਾਈ ਦਿੱਤੀ।