ਡਾਕਟਰ ਬੀ ਆਰ ਅੰਬੇਦਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ 3 ਮਈ ਨੂੰ .

 

ਲੁਧਿਆਣਾ 29 ਅਪ੍ਰੈਲ (ਰਾਕੇਸ਼ ਅਰੋੜਾ) ਡਾਕਟਰ ਬੀ ਆਰ ਅੰਬੇਦਕਰ ਯੂਥ ਵੈਲਫੇਅਰ ਐਂਡ ਸਪੋਰਟਸ ਸੁਸਾਇਟੀ ਮੁਹੱਲਾ ਕਾਰਾਬਾਰਾ, ਅਰਜਨ ਨਗਰ, ਲੁਧਿਆਣਾ ਵਿਖੇ 3 ਮਈ ਦਿਨ ਸ਼ਨੀਵਾਰ ਸ਼ਾਮ ਨੂੰ ਸ਼ਾਮ 7 ਵਜੇ ਤੋਂ ਲੈ ਕੇ 11 ਵਜੇ ਤੱਕ ਵਿਸ਼ਾਲ ਸਮਾਗਮ ।

ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਬਲਜੀਤ ਕੁਮਾਰ, ਸ੍ਰੀ ਵਿਜੇ ਝੱਲੀ, ਨਰੇਸ਼ ਕੁਮਾਰ, ਪਾਰਸ ਰਾਮ, ਕਪਿਲ ਕੁਮਾਰ ਨੇ ਦੱਸਿਆ ਕਿ ਡਾਕਟਰ ਵੀ ਆਰ ਅੰਬੇਦਕਰ ਸਾਹਿਬ ਜੀ ਦੇ 134ਵੇਂ ਜਨਮ ਦਿਵਸ ਨੂੰ ਸਮਰਪਿਤ ਇਹ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਸੱਦਾਂ ਪੱਤਰ ਅੱਜ ਆਮ ਆਦਮੀ ਪਾਰਟੀ ਦੇ ਅਤੇ ਵਾਲਮੀਕ ਸਮਾਜ ਦੇ ਆਗੂ ਸ੍ਰੀ ਵਿਜੇ ਦਾਨਵ, ਸ੍ਰੀ ਕਨੌਜ ਦਾਨਵ , ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਨੂੰ ਦਿੱਤਾ ਗਿਆ ਅਤੇ  ਬਲਜੀਤ ਕੁਮਾਰ, ਵਿਜੇ ਝੱਲੀ, ਨਰੇਸ਼ ਕੁਮਾਰ, ਪਾਰਸ ਰਾਮ, ਕਪਿਲ ਕੁਮਾਰ, ਮਨਪ੍ਰੀਤ ਸਿੰਘ ਆਦਿ ਸਮੂਹ ਸੰਗਤਾਂ ਅਪੀਲ ਕੀਤੀ ਹੈ ਕਿ ਉਹ ਡਾਕਟਰ ਬੀ ਆਰ ਅੰਬੇਦਕਰ ਸਾਹਿਬ ਦੇ ਜਨਮਦਿਨ ਸਮਾਗਮ ਵਿੱਚ ਵੱਧ ਤੋਂ ਵੱਧ ਹਾਜ਼ਰ ਹੋ ਕੇ ਵੱਡੀ ਪੱਧਰ ਤੇ ਮਨਾਉਣ।