ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਲੁਧਿਆਣਾ ਨੇ ਕਰਵਾਇਆ ਸਲਾਨਾ ਇਨਾਮ ਵੰਡ ਸਮਾਰੋਹ.

  ਲੁਧਿਆਣਾ 30 ਅਪ੍ਰੈਲ (ਰਾਕੇਸ਼ ਅਰੋੜਾ )   ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀ. ਸੈਕੰ. ਸਕੂਲ ਸ਼ਿਮਲਾਪੁਰੀ ਲੁਧਿਆਣਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 6ਵੀਂ ਤੋਂ 11ਵੀਂ ਦੇ ਵਿਦਿਆਰਥੀਆਂ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸਤਿਕਾਰਯੋਗ ਪ੍ਰੈਜੀਡੈਂਟ ਸ੍ਰੀਮਤੀ ਗੁਰਪਾਲ ਕੌਰ ਅਤੇ ਡਾਇਰੈਕਟਰ ਸ. ਦਾਨਿਸ਼ ਗਰੇਵਾਲ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਹਰਜੀਤ ਕੌਰ ਜੀ ਨੇ ਸਮਾਰੋਹ ਵਿੱਚ ਆਏ ਮੁੱਖ ਮਹਿਮਾਨਾਂ ਤੇ ਮਾਤਾ-ਪਿਤਾ ਦਾ ਨਿੱਘਾ ਸਵਾਗਤ ਕੀਤਾ।

ਸਮਾਰੋਹ ਦੀ ਸ਼ੁਰੂਆਤ ਸ਼ਬਦ ਗਾਇਨ ਦੇਹ ਸ਼ਿਵਾ ਬਰੁ ਮੋਹਿ ਇਹੈ' ਤੋਂ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਹਰਜੀਤ ਕੌਰ ਅਤੇ ਡਾਇਰੈਕਟਰ ਸ. ਦਾਨਿਸ਼ ਗਰੇਵਾਲ ਸਲਾਨਾ ਪ੍ਰੀਖਿਆ ਵਿੱਚੋਂ ਸ਼੍ਰੇਣੀ ਅਨੁਸਾਰ ਅਤੇ ਅੰਤਰ ਸ਼੍ਰੇਣੀ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ। ਇਸੇ ਤਰ੍ਹਾਂ ਪੂਰਾ ਸਾਲ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਨੂੰ 100% ਹਾਜ਼ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਬੋਰਡ ਪ੍ਰੀਖਿਆ ਮਾਰਚ, 2025 ਵਿੱਚ 90% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਹਨਾਂ ਦੀ ਸ਼ਾਨਦਾਰ ਸਫਲਤਾ ਲਈ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਖੁਸ਼ੀ ਦੇ ਮੌਕੇ ਤੇ ਵਿਦਿਆਰਥੀਆਂ ਦਾ ਉਤਸਾਹ ਵਧਾਉਣ ਲਈ ਵਿਦਿਆਰਥੀਆਂ ਦੇ ਮਾਤਾ-ਪਿਤਾ ਸਮਾਰੋਹ ਵਿੱਚ ਉਚੇਚੇ ਤੌਰ ਤੇ ਸ਼ਾਮਿਲ ਹੋਏ।ਇਸ ਸਮੇਂ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸਭਿਆਚਾਰਕ ਵੰਨਗੀਆਂ ਰਾਹੀਂ ਖੂਬ ਰੰਗ ਬੰਨਿਆ ਗਿਆ। ਵਿਦਿਆਰਥੀਆ ਦੀ ਬਿਹਤਰੀਨ ਪੇਸ਼ਕਾਰੀ ਲਈ ਹਾਜ਼ਰੀਨ ਨੂੰ ਜੋਰਦਾਰ ਤਾੜੀਆਂ ਮਾਰਨ ਲਈ ਮਜਬੂਰ ਕੀਤਾ।ਇਸ ਮੌਕੇ ਡਾਇਰੈਕਟਰ ਸ. ਦਾਨਿਸ਼ ਗਰੇਵਾਲ ਤੇ ਪ੍ਰੈਜੀਡੈਂਟ ਸ੍ਰੀਮਤੀ ਗੁਰਪਾਲ ਕੌਰ ਜੀ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਹੋਰ ਉਚੇਰੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ।