ਗਿਆਨੀ ਪਿੰਦਰਪਾਲ ਸਿੰਘ ਦੇ ਪਿਤਾ ਨੰਬਰਦਾਰ ਹਰਦਿਆਲ ਸਿੰਘ ਨਮਿਤ ਕੀਰਤਨ ਤੇ ਅੰਤਿਮ ਅਰਦਾਸ 3 ਮਈ ਨੂੰ.

ਗੁਰਦੁਆਰਾ ਗੁਰਗਿਆਨ ਪ੍ਰਕਾਸ਼ ਵਿਖੇ ਦੁਪਹਿਰ 12 ਤੋਂ 2 ਵਜੇ ਹੋਵੇਗੀ ਅੰਤਿਮ ਅਰਦਾਸ 

 ਲੁਧਿਆਣਾ, 2 ਮਈ (ਪ੍ਰਿਤਪਾਲ ਸਿੰਘ ਪਾਲੀ) -  ਸਿੱਖ ਪੰਥ ਦੇ ਮਹਾਨ ਵਿਦਵਾਨ ਗਿਆਨੀ ਪਿੰਦਰਪਾਲ ਸਿੰਘ ਦੇ ਪਿਤਾ ਸਰਦਾਰ ਹਰਦਿਆਲ ਸਿੰਘ ਨੰਬਰਦਾਰ ਜੋ ਪਿਛਲੇ ਦਿਨੀ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਉਹਨਾਂ ਨਮਿਤ ਕੀਰਤਨ ਤੇ ਅੰਤਮ ਅਰਦਾਸ 3 ਮਈ ਨੂੰ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਹੋਵੇਗੀ। ਸਰਦਾਰ ਹਰਦਿਆਲ ਸਿੰਘ ਨੰਬਰਦਾਰ ਜਵੱਦੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਜੀ ਦੇ ਚਾਚਾ ਜੀ ਸਨ।