ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਹਫਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ.

 

ਲੁਧਿਆਣਾ, 5  ਮਈ  (ਰਾਕੇਸ਼ ਅਰੋੜਾ)- ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਹਫਤਾਵਰੀ ਧਾਰਮਿਕ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ । ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਗੁਰਸ਼ਰਨ ਸਿੰਘ, ਭਾਈ ਪਰਮਵੀਰ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਰਾਤ ਦੇ ਸਮਾਗਮ ਵਿੱਚ ਭਾਈ ਸਰਵਣ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ


ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ । ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਸਮਸਤਿਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਿੱਚੋਂ ਬੀਬੀਆਂ ਨੇ ਸੰਗਤੀ ਰੂਪ ਵਿੱਚ ਰਾਗੀ ਜੱਥੇ ਨੂੰ ਸਿਰਪਾਓ ਭੇਟ ਕੀਤੇ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਅਤੇ ਮੀਤ ਪ੍ਰਧਾਨ ਸਤਪਾਲ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਹੋਰਨਾਂ ਤੋਂ ਇਲਾਵਾ ਤੇਜਿੰਦਰ ਸਿੰਘ ਡੰਗ ਜਨਰਲ ਸਕੱਤਰ, ਤਰਲੋਚਨ ਸਿੰਘ ਬੱਬਰ, ਚਰਨਕਮਲ ਸਿੰਘ ਲਾਇਲਪੁਰੀ, ਬਲਜੀਤ ਸਿੰਘ ਦੁਖੀਆਂ, ਮੋਹਣ ਸਿੰਘ ਚੌਹਾਨ, ਸੁਰਜੀਤ ਸਿੰਘ ਮਠਾੜੂ, ਜਤਿੰਦਰਪਾਲ ਸਿੰਘ ਸਲੂਜਾ, ਇੰਦਰਜੀਤ ਸਿੰਘ ਗੋਲਾ, ਸਵਰਨ ਸਿੰਘ ਮਹੌਲੀ, ਜਸਵੀਰ ਸਿੰਘ ਗੋਗੀਆ, ਇੰਦਰਜੀਤ ਸਿੰਘ ਮੱਕੜ, ਸੁਰਿੰਦਰਜੀਤ ਸਿੰਘ ਮੱਕੜ, ਸੁਰਿੰਦਰ ਸਿੰਘ ਨਾਰੰਗ, ਸੁਖਰਾਜ ਸਿੰਘ, ਪਰਮਜੀਤ ਸਿੰਘ ਪੰਮਾ ਢੋਲੇਵਾਲ, ਅਰਜਨ ਸਿੰਘ ਚੀਮਾ, ਦਵਿੰਦਰ ਸਿੰਘ ਸਿੱਬਲ, ਗੁਰਮੀਤ ਸਿੰਘ, ਅਵਤਾਰ ਸਿੰਘ, ਪ੍ਰੀਤਮ ਸਿੰਘ ਮਣਕੂ ਵੀ ਗੁਰੂ ਘਰ ਨਸਮਸਤਕ ਹੋਏ