350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ.

ਭਾਈ ਜਲਵਿੰਦਰ ਸਿੰਘ  ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ 

ਲੁਧਿਆਣਾ,8 ਮਈ (ਰਾਕੇਸ਼ ਅਰੋੜਾ) - ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ  ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਬੀਤੀ ਰਾਤ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ

 ਹਫਤਾਵਾਰੀ ਕੀਰਤਨ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ਤੇ  ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ  ਲਈ ਪੁੱਜੇ  ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਲਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ  ਵਾਲਿਆਂ ਦੇ  ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ   ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ  ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ  ਆਯੋਜਿਤ ਕੀਤੇ ਗਏ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ  ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਇਸ ਦੌਰਾਨ ਪ੍ਰਬੰਧਕਾਂ ਵੱਲੋ ਭਾਈ ਜਲਵਿੰਦਰ ਸਿੰਘ  ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।ਕੀਰਤਨ ਸਮਾਗਮ ਅੰਦਰ  ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ,ਹਰਪਾਲ ਸਿੰਘ ਬੱਤਰਾ,, ਰਵਿੰਦਰਦਰਪਾਲ ਸਿੰਘ ਡੰਗ, ਗੁਰਦੀਪ ਸਿੰਘ ਡੀਮਾਰਟੇ,ਨਰਿੰਦਰਪਾਲ ਸਿੰਘ ਕਥੂਰੀਆ ,ਰਜਿੰਦਰ ਸਿੰਘ ਡੰਗ,ਭੁਪਿੰਦਰ ਸਿੰਘ ਜੁਨੇਜਾ,ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਮਨਜੀਤ ਸਿੰਘ ਨਾਟੀ ਬਲਬੀਰ ਸਿੰਘ ਭਾਟੀਆ ,ਹਰਪਾਲ ਸਿੰਘ ਖਾਲਸਾ ,ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ ,ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਅਵਤਾਰ ਸਿੰਘ ਮਿੱਢਾ ,ਹਰਪ੍ਰੀਤ ਸਿੰਘ ਨੀਟਾ  , ਦਵਿੰਦਰ ਸਿੰਘ ਬਿੱਟੂ ,ਸੁਰਿੰਦਰਪਾਲ ਸਿੰਘ ਭੁਟੀਆਨੀ ,ਹਰਚਰਨ ਸਿੰਘ ਕਾਲੜਾ,ਕਵੰਲਪ੍ਰੀਤ ਸਿੰਘ ਸੋਢੀ,ਚਰਨਜੀਤ ਸਿੰਘ ਚੰਨਾ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ ,ਵਿਸ਼ੇਸ਼ ਤੌਰ ਤੇ ਹਾਜਰ ਸਨ ।