* ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਸ਼੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ.
ਗੁਰੂ ਅਮਰਦਾਸ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਪ੍ਰੇਣਾ ਦਾ ਸਰੋਤ - ਭੁਪਿੰਦਰ ਸਿੰਘ
ਲੁਧਿਆਣਾ,11 ਮਈ (ਰਾਕੇਸ਼ ਅਰੋੜਾ) - ਸ਼੍ਰੀ ਗੁਰੂ ਅਮਰਦਾਸ ਜੀ ਨੇ ਜਿੱਥੇ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਦਾ ਵੱਧ ਚੜ ਕੇ ਪ੍ਰਚਾਰ ਕੀਤਾ, ਉੱਥੇ ਲੰਗਰ, ਪੰਗਤ ਤੇ ਸੰਗਤ ਦੀ ਪ੍ਰਥਾ ਨੂੰ ਹੋਰ ਪ੍ਰੱਪਕ ਕਰਕੇ ਉੱਚ-ਨੀਚ ਦੇ ਭੇਦ ਭਾਵ ਨੂੰ ਖਤਮ ਕਰਨ ਅਤੇ ਸਮਾਜ ਨੂੰ ਪਰਦੇ 'ਤੇ ਸਤੀ ਵਰਗੀਆਂ ਰਸਮਾਂ ਤੋ ਮੁਕਤ ਕਰਵਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸੇਵਾ ਤੇ ਭਗਤੀ ਦੇ ਪੁੰਜ ਤੀਜੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਦੌਰਾਨ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ (ਮਨੀ ਜ਼ਿਊਲਰਜ) ਨਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਸੇਵਕ ਸਿੰਘ ਰਿਆੜ ਯੂ.ਐਸ.ਏ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕੀਤੀ। ਭਾਈ ਗੁਰਸੇਵਕ ਸਿੰਘ ਰਿਆੜ ਯੂ.ਐਸ.ਏ ਵਾਲਿਆਂ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਨਿੰਰਤਰ ਚਲਾਈ ਜਾ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਕਰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ ਗੁਰੂ ਘਰ ਦੇ ਕੀਰਤਨੀਏ ਭਾਈ ਗੁਰਸੇਵਕ ਸਿੰਘ ਰਿਆੜ ਯੂ.ਐਸ.ਏ ਵਾਲਿਆਂ ਅਤੇ ਉਨ੍ਹਾਂ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ । ਇਸ ਦੌਰਾਨ ਸ.ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਬੀਬੀ ਜਸਲੀਨ ਕੌਰ ਲੁਧਿਆਣੇ ਵਾਲਿਆਂ ਤੇ ਬੀਬੀ ਜਸਪ੍ਰੀਤ ਕੌਰ ਦੇ ਕੀਰਤਨੀ ਜੱਥੇ ਆਪਣੀਆਂ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਸੁਸਾਇਟੀ ਦੇ ਪ੍ਰਮੁੱਖ ਮੈਬਰਾਂ ਨੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ,ਕਰਨੈਲ ਸਿੰਘ ਬੇਦੀ ਭੁਪਿੰਦਰਪਾਲ ਸਿੰਘ ਧਵਨ ,ਸੁਰਿੰਦਰਪਾਲ ਸਿੰਘ ਭੁਟੀਆਨੀ,ਜਗਬੀਰ ਸਿੰਘ ਰਜਿੰਦਰ ਸਿੰਘ ਮੱਕੜ,ਮਨਮੋਹਨ ਸਿੰਘ ਵਾਲੀਆ, ਸਰਪੰਚ ਗੁਰਚਰਨ ਸਿੰਘ ਖੁਰਾਣਾ ਪ੍ਰਿਤਪਾਲ ਸਿੰਘ,ਨਰਿੰਦਰਪਾਲ ਸਿੰਘj ਕਥੂਰੀਆ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ,ਸੁਰਿੰਦਰ ਸਿੰਘ ਸਚਦੇਵਾ, ਹਰਕਿਰਤ ਸਿੰਘ ਬਾਵਾ,ਮਨਜੀਤ ਸਿੰਘ ਟੋਨੀ, ਰਜਿੰਦਰ ਸਿੰਘ ਮੱਕੜ ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ),, ਮਹਿੰਦਰ ਸਿੰਘ ਡੰਗ ,ਅਤੱਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ,,ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪਸਿੰਘ,ਕਰਨਦੀਪ ਸਿੰਘ ਸਿਮਰਨ, ਬਲ ਫਤਹਿ ਸਿੰਘ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ
