ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰਾਂ ਤੇ ਕੀਤੀ ਸਰਜੀਕਲ ਸਟਰਾਈਕ, ਤੜਕੇ ਤੜਕੇ 9 ਨਸ਼ਾ ਤਸਕਰਾਂ ਨੂੰ ਹੈਰੋਇਨ ਅਤੇ ਨਸ਼ੀਲੇ ਪਦਾਰਥ ਸਮੇਤ ਕੀਤਾ ਕਾਬੂ.

            ਤਸਕਰਾਂ ਤੇ 50 ਤੋਂ ਵੱਧ ਨਸਾ ਤਸਕਰੀ ਦੇ ਮਾਮਲੇ ਦਰਜ


ਲੁਧਿਆਣਾ (ਅਸ਼ਵਨੀ ਅਹੂਜਾ)- ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਲਗਾਤਾਰ ਨਸ਼ਾ ਤਸਕਰਾਂ ਦੇ ਕਾਰਵਾਈ ਕੀਤੀ ਜਾ ਰਹੀ ਹੈ। ਉਸੇ ਲੜੀ ਤਹਿਤ ਲੁਧਿਆਣਾ ਪੁਲਿਸ ਕਮਿਸ਼ਨਰੇਟ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਪੀਰੂ ਬੰਦਾ ਇਲਾਕੇ ਵਿੱਚ ਨਸ਼ਾ ਤੇ ਤੜਕੇ ਤੜਕੇ ਸਰਜੀਕਲ ਸਟਰਾਈਕ ਕੀਤੀ ਗਈ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕੀਤੀ ਗਈ ਕਾਰਵਾਈ ਦੌਰਾਨ 100 ਪੁਲਿਸ ਦੇ ਕਰਮਚਾਰੀਆਂ ਵੱਲੋਂ ਇਲਾਕੇ ਦੇ ਵਿੱਚੋਂ 9 ਨਸ਼ਾ ਤਸਕਰਾਂ ਤੋਂ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ  ਗਾਂਜਾ ਬਰਾਮਦ ਕੀਤਾ ਗਿਆ। 

     ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਦੋਸ਼ੀਆਂ ਉਪਰ 50 ਤੋਂ ਵੱਧ  ਮਾਮਲੇ ਦਰਜ ਹਨ।