ਜਸਟਿਸ ਬੀਆਰ ਗਵਈ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਅਹੁਦਾ ਸੰਭਾਲਿਆ.

 

ਨਵੀਂ ਦਿੱਲੀ:  ਜਸਟਿਸ ਬੀ ਆਰ ਗਵਈ ਨੇ ਭਾਰਤ ਦੇ 52ਵੇਂ ਚੀਫ ਜਸਟਿਸ ਵਜੋਂ ਅਹੁਦੇ ਦੀ ਸਹੁੰ ਚੁੱਕ ਲਈ ਹੈ। ਰਾਸ਼ਟਰਪਤੀ ਦਰੌਪਦੀ ਮੁਰਮੂ ਨੇ ਉਹਨਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਗਵਈ ਦੇਸ਼ ਦੀ ਸੁਪਰੀਮ ਕੋਰਟ ਦੇ ਦੂਸਰੇ ਦਲਿਤ ਚੀਫ ਜਸਟਿਸ ਬਣੇ ਹਨ। ਉਹਨਾਂ ਨੇ ਜਸਟਿਸ ਸੰਜੀਵ ਖੰਨਾ ਦੀ ਥਾਂ ਇਹ ਅਹੁਦਾ ਸੰਭਾਲਿਆ ਹੈ ਜੋ ਮੰਗਲਵਾਰ ਨੂੰ ਸੇਵਾ ਮੁਕਤ ਹੋ ਗਏ ਸਨ। ਆਪਣੇ ਕਾਰਜਕਾਲ ਦੇ ਆਖਰੀ ਦਿਨ ਜਸਟਿਸ ਖੰਨਾ ਨੇ ਕਿਹਾ ਕਿ ਉਹ ਸੇਵਾ ਮੁਕਤੀ ਤੋਂ ਬਾਅਦ ਕੋਈ ਵੀ ਸਰਕਾਰੀ ਅਹੁਦਾ ਸਵੀਕਾਰ ਨਹੀਂ ਕਰਨਗੇ।