ਜੇਠ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ.

ਲੁਧਿਆਣਾ, 14 ਮਈ (ਰਾਕੇਸ਼ ਅਰੋੜਾ)- ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਜੇਠ ਦੇ ਮਹੀਨੇ ਦੀ ਸੰਗਰਾਂਦ ਨੂੰ ਮੁੱਖ ਰੱਖਦੇ ਹੋਏ ਧਾਰਮਿਕ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ । ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਗੁਰਸ਼ਰਨ ਸਿੰਘ, ਭਾਈ ਪਰਮਵੀਰ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ  ਭਾਈ ਮਨਦੀਪ ਸਿੰਘ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ । ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਸਮਸਤਿਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ  ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ ਵਿੱਚ ਰਾਗੀ ਜੱਥੇ ਨੂੰ ਸਿਰਪਾਓ ਭੇਟ ਕੀਤੇ। ਗੁਰਦੁਆਰਾ ਸਾਹਿਬ ਦੇ ਮੀਤ ਪ੍ਰਧਾਨ ਸਤਪਾਲ ਸਿੰਘ ਪਾਲ  ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਅਗਲੇ ਹਫਤੇ 17 ਮਈ ਦਿਨ ਐਤਵਾਰ ਨੂੰ ਸਾਮ ਦੇ ਗੁਰਮਤਿ ਸਮਾਗਮ ਸਮੇਂ ਭਾਈ ਲਖਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਵੱਲੋਂ ਕੀਰਤਨ ਦੀ ਸੇਵਾ ਨਿਭਾਈ ਜਾਵੇਗੀ।। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਹੋਰਨਾਂ ਤੋਂ ਇਲਾਵਾ ਤੇਜਿੰਦਰ ਸਿੰਘ ਡੰਗ ਜਨਰਲ ਸਕੱਤਰ, ਤਰਲੋਚਨ ਸਿੰਘ ਬੱਬਰ, ਚਰਨਕਮਲ ਸਿੰਘ ਲਾਇਲਪੁਰੀ, ਬਲਜੀਤ ਸਿੰਘ ਦੁਖੀਆਂ, ਮੋਹਣ ਸਿੰਘ ਚੌਹਾਨ, ਸੁਰਜੀਤ ਸਿੰਘ ਮਠਾੜੂ, ਜਤਿੰਦਰਪਾਲ ਸਿੰਘ ਸਲੂਜਾ, ਇੰਦਰਜੀਤ ਸਿੰਘ ਗੋਲਾ, ਸਵਰਨ ਸਿੰਘ ਮਹੌਲੀ, ਜਸਵੀਰ ਸਿੰਘ ਗੋਗੀਆ, ਇੰਦਰਜੀਤ ਸਿੰਘ ਮੱਕੜ, ਸੁਰਿੰਦਰਜੀਤ ਸਿੰਘ ਮੱਕੜ, ਸੁਰਿੰਦਰ ਸਿੰਘ ਨਾਰੰਗ, ਸੁਖਰਾਜ ਸਿੰਘ, ਪਰਮਜੀਤ ਸਿੰਘ ਪੰਮਾ ਢੋਲੇਵਾਲ, ਅਰਜਨ ਸਿੰਘ ਚੀਮਾ, ਦਵਿੰਦਰ ਸਿੰਘ ਸਿੱਬਲ, ਗੁਰਮੀਤ ਸਿੰਘ, ਅਵਤਾਰ ਸਿੰਘ, ਪ੍ਰੀਤਮ ਸਿੰਘ ਮਣਕੂ ਵੀ ਗੁਰੂ ਘਰ ਨਸਮਸਤਕ ਹੋਏ

ਫੋਟੋ ਭਾਈ ਪਰਮਵੀਰ ਸਿੰਘ ਅਤੇ ਉਨ੍ਹਾਂ ਦੇ ਜੱਥੇ ਨੂੰ ਸਿਰਪਾਓ ਭੇਟ ਕਰਦੇ ਹੋਏ ਬਲਵਿੰਦਰ ਸਿੰਘ ਲਾਇਲਪੁਰੀ, ਬਲਜੀਤ ਸਿੰਘ ਦੁਖੀਆ, ਜਤਿੰਦਰਪਾਲ ਸਿੰਘ ਸਲੂਜਾ ਤੇ ਹੋਰ