50 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ.
ਲੁਧਿਆਣਾ (ਵਾਸੂ ਜੇਤਲੀ) - ਸ੍ਰੀ ਸਵਪਨ ਸ਼ਰਮਾ ਆਈ.ਪੀ.ਐਸ ਕਮਿਸ਼ਨਰ ਪੁਲਿਸ ਲੁਧਿਆਣਾ, ਸ੍ਰੀ ਰੁਪਿੰਦਰ ਸਿੰਘ PPS ਡਿਪਟੀ ਕਮਿਸ਼ਨਰ ਪੁਲਿਸ ਸਿਟੀ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸ੍ਰੀ ਸਮੀਰ ਵਰਮਾ PPS, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-1 ਜਿਲਾ ਲੁਧਿਆਣਾ ਅਤੇ ਸ੍ਰੀ ਦੇਵਿੰਦਰ ਕੁਮਾਰ ਪੀ.ਪੀ.ਐਸ ਸਹਾਇਕ ਕਮਿਸ਼ਨਰ ਪੁਲਿਸ ਉਤਰੀ ਲੁਧਿਆਣਾ ਵਲੋਂ ਸਮੇਂ ਸਮੇਂ ਸਿਰ ਜਾਰੀ ਹਦਾਇਤਾਂ ਅਨੁਸਾਰ ਇੰਸ: ਅਮ੍ਰਿਤਪਾਲ ਸਿੰਘ ਗਰੇਵਾਲ ਨੰਬਰ 64/LR ਮੁੱਖ ਅਫਸਰ ਥਾਣਾ ਸਲੇਮ ਟਾਬਰੀ ਲੁਧਿਆਣਾ ਦੀ ਅਗਵਾਈ ਹੇਠ ਲੁਧਿਆਣਾ ਸ਼ਹਿਰ ਵਿੱਚ ਨਸ਼ਿਆ ਦੀ ਰੋਕਥਾਮ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਮਿਤੀ 13.05.2025 ਨੂੰ ਥਾਣਾ ਸਲੇਮ ਟਾਬਰੀ ਦੀ ਪੁਲਿਸ ਪਾਰਟੀ ਦੇ ASI ਜਿੰਦਰ ਲਾਲ ਸਿੱਧੂ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਦੋਸ਼ੀ/ਨਸ਼ਾ ਤਸਕਰ ਮਹਿਕਪ੍ਰੀਤ ਸਿੰਘ ਉਰਫ ਵਿੱਕੀ ਬਾਠ ਪੁੱਤਰ ਅਵਤਾਰ ਸਿੰਘ ਵਾਸੀ ਬਾਜੀਗਰ ਡੇਰਾ ਸਲੇਮ ਟਾਬਰੀ ਲੁਧਿਆਣਾ, ਜੋ ਨਸ਼ਾ ਵੇਚਣ ਦਾ ਆਦੀ ਹੈ, ਜਿਸ 'ਤੇ ਮੁੱਕਦਮਾ ਨੰਬਰ 88 ਮਿਤੀ 13.05.2025 ਜੁਰਮ 21 NDPS Act ਥਾਣਾ ਸਲੇਮ ਟਾਬਰੀ ਲੁਧਿਆਣਾ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ। ਸ:ਥ: ਜਿੰਦਰ ਲਾਲ ਸਿੱਧੂ ਨੇ ਸਮੇਤ ਪੁਲਿਸ ਪਾਰਟੀ ਦੇ ਦੋਸ਼ੀ ਮਹਿਕਪ੍ਰੀਤ ਸਿੰਘ ਉਰਫ ਵਿੱਕੀ ਬਾਠ ਉਕਤ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਅਤੇ ਦੋਸ਼ੀ ਉਕਤ ਪਾਸੋਂ 50 ਗ੍ਰਾਮ ਹੈਰੋਇਨ(ਚਿੱਟਾ) ਬ੍ਰਾਮਦ ਕੀਤਾ। ਮਿਤੀ 14.05.2025 ਨੂੰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿਖੇ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਸੀ। ਦੋਸ਼ੀ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਪਾਸੋਂ ਹੋਰ ਅਹਿਮ ਸੁਰਾਗ ਲੱਗਣ ਦੀ ਆਸ ਹੈ।
