ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਆਵਾਜ਼ ਬਣਕੇ ਅੱਗੇ ਆਵੇਗਾ-ਮਹੇਸ਼ ਇੰਦਰ ਸਿੰਘ ਗਰੇਵਾਲ.

              ਲੁਧਿਆਣਾ   17 ਮਈ  (ਰਾਕੇਸ਼ ਅਰੋੜਾ)   ਚੋਣ ਪ੍ਰਚਾਰ ਦੌਰਾਨ ਹਲਕਾ ਪੱਛਮੀ ਦੇ ਲੋਕਾਂ ਵੱਲੋਂ ਦਿੱਤੇ ਜਾ ਰਹੇ ਪਿਆਰ ਤੇ ਸਤਿਕਾਰ ਨੇ ਮੇਰੇ ਹੌਂਸਲੇ ਨੂੰ ਦੁੱਗਣਾ ਕਰ ਦਿੱਤਾ ਹੈ। ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਪੱਛਮੀ ਦੀ ਉੱਪ ਚੋਣ ਲਈ ਚੋਣ ਮੈਦਾਨ ਵਿੱਚ ਉੱਤਰੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪ੍ਰਉਪਕਾਰ ਸਿੰਘ ਘੁੰਮਣ ਨੇ ਵਿਧਾਨ ਸਭਾ ਹਲਕਾ ਪੱਛਮੀ ਅਧੀਨ ਆਉਂਦੇ ਇਲਾਕਾ ਮਾਡਲ ਟਊਨ ਵਿਖੇ ਕੀਤਾ। ਉਨ੍ਹਾ ਕਿਹਾ ਕਿ ਹਲਕੇ ਦੀ ਸੰਗਤ ਦੇ ਅਸ਼ੀਰਵਾਦ ਸਦਕਾ ਸ਼ਾਨਦਾਰ ਜਿੱਤ ਹਾਸਿਲ ਕਰਾਂਗੇ। ਉਨ੍ਹਾ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਨਾਲ ਸਲਾਹ ਮਸ਼ਵਰਾਂ ਕੀਤੇ ਵਗੈਰ ਨਵੀਂ ਅਰਬਨ ਅਸਟੇਟ ਵਿਕਸਤ ਕਰਨ ਦੇ ਨਾਂ ਤੇ ਪਿੰਡਾਂ ਦੀ ਜਮੀਨ ਐਕੁਆਇਰ ਕਰਨ ਦੀ ਯੋਜਨਾ ਕਿਸਾਨਾਂ ਦੇ ਹਿੱਤਾਂ ਨੂੰ ਛਿੱਕੇ ਟੰਗ ਕੇ ਧੱਕੇ ਨਾਲ ਪੈਸਾ ਇਕੱਠਾ ਕਰਨ ਲਈ ਇੱਕ ਵੱਡਾ ਘੋਟਾਲਾ ਜਾਪਦਾ ਹੈ। ਐਡਵੋਕੇਟ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਪੰਜਾਬ ਦੇ ਹਿੱਤਾਂ ਨੂੰ ਦਰਕਿਨਾਰ ਕਰਕੇ ਝੂਠ ਅਤੇ ਫਰੇਬ ਦੀ ਰਾਜਨੀਤੀ ਨੂੰ ਵਧਣ ਅਤੇ ਫੁੱਲਣ ਦਿੱਤਾ ਹੈ। ਉਨ੍ਹਾ ਕਿਹਾ ਕਿ ‘ਆਪ’ ਵੱਲੋਂ ‘ਨਸ਼ਿਆਂ ਵਿਰੁੱਧ ਜੰਗ’ ਦੇ ਬੈਨਰ ਹੇਠ ਆਰੰਭੀ ਗਈ ਮੁਹਿੰਮ ਦਾ ਜਨਾਜਾ ਨਿਕਲਿਆ ਉਸ ਵਕਤ ਸੱਭ ਦੇ ਸਾਹਮਣੇ ਆਇਆ ਜਦ ਪਿਛਲੇ ਦਿਨ੍ਹੀ ਆਪ ਸਰਕਾਰ ਦੀ ਮਿਹਰਬਾਨੀ ਸਦਕਾ ਜ਼ਹਿਰਲੀ ਸ਼ਾਰਾਬ ਪੀਣ ਨਾਲ 27 ਮੌਤਾਂ ਹੋ ਗਈਆ। ਘੁੰਮਣ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਨਾਗਰਿਕਾਂ ਦੀਆਂ ਅਸਲ ਚਿੰਤਾਵਾਂ ਨੂੰ ਹੱਲ ਕਰਨ ਵਿੱਚ ਅਸਫਲ ਰਹੀ ਹੈ। ਇਸ ਮੌਕੇ ਇੰਦਰਜੀਤ ਸਿੰਘ ਮੱਕੜ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਮਾਡਲ ਟਊਨ ਐਕਸਟੈਂਸ਼ਨ, ਮਹੇਸ਼ਇੰਦਰ ਸਿੰਘ ਗਰੇਵਾਲ, ਬਾਬਾ ਅਜੀਤ ਸਿੰਘ ਨੇ ਵੀ ਕਿਹਾ ਕਿ ਕੇਜਰੀਵਾਲ ਐਂਡ ਪਾਰਟੀ ਜੋ ਪੰਜਾਬ ਦੇ ਲੋਕਾਂ ਖਾਸ ਕਰਕੇ ਕਿਸਾਨਾਂ ਦੇ ਹਿੱਤਾਂ ਨਾਲ ਧੋਖਾ ਕਰ ਰਹੀ ਹੈ ਉਸ ਦੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਆਵਾਜ਼ ਬਣਕੇ ਅੱਗੇ ਆਵੇਗਾ।  ਫੋਟੋ: ਮਾਡਲ ਟਊਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪ੍ਰਉਪਕਾਰ ਸਿੰਘ ਘੁੰਮਣ ਦਾ ਸਨਮਾਨ ਕਰਦੇ ਹੋਏ ਇੰਦਰਜੀਤ ਸਿੰਘ ਮੱਕੜ, ਮਹੇਸ਼ਇੰਦਰ ਸਿੰਘ ਗਰੇਵਾਲ, ਬਾਬਾ ਅਜੀਤ ਸਿੰਘ ਅਤੇ ਇਲਾਕਾ ਨਿਵਾਸੀ