ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ : ਡਾ. ਰਵਜੋਤ ਸਿੰਘ .
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਫਾਈ ਪ੍ਰਬੰਧਾਂ ਦੇ ਨਿਰੀਖਣ ਦੀ ਲੜੀ ਤਹਿਤ ਕਰਤਾਰਪੁਰ (ਜਲੰਧਰ) ਦਾ ਅਚਾਨਕ ਦੌਰਾ ਕੀਤਾ। ਉਨ੍ਹਾਂ ਇਲਾਕਾ ਵਾਸੀਆਂ ਤੋਂ ਇਸ ਵਿਸ਼ੇ 'ਤੇ ਜ਼ਮੀਨੀ ਹਕੀਕਤ ਦੀ ਜਾਣਕਾਰੀ ਲਈ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਹਦਾਇਤਾਂ ਦੇ ਕੇ ਸਫਾਈ ਸ਼ੁਰੂ ਕਰਵਾਈ। ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਹੁਣ ਤੋਂ ਇਸ ਵਿਸ਼ੇ 'ਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
