ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਸਮਾਗਮ 26 ਨੂੰ.
ਲੁਧਿਆਣਾ, 20 ਮਈ - ਅਰਬਨ ਅਸਟੇਟ ਫੇਸ-2 ਦੁੱਗਰੀ ਦੇ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ 26 ਮਈ ਨੂੰ ਫੇਜ਼-2 ਦੀਆਂ ਇਸਤਰੀ ਸਤਿਸੰਗ ਸਭਾਵਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਚੱਲ ਰਹੀ ਲੜੀ ਦੀ ਸੰਪੂਰਨਤਾ ਤੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸਵੇਰੇ 10.30 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲਣ ਵਾਲੇ ਇਹਨਾਂ ਸਮਾਗਮਾਂ ਵਿੱਚ ਪੰਥ ਦੀਆਂ ਮਹਾਨ ਸਖਸ਼ੀਅਤਾਂ ਅਤੇ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਜੀ ਸੰਗਤਾਂ ਦੇ ਦਰਸ਼ਨ ਕਰਨਗੇ। ਸਮਾਗਮ ਦੀ ਸਮਾਪਤੀ ਤੇ ਭਾਈ ਅਮਨਦੀਪ ਸਿੰਘ ਜੀ (ਬੀਬੀ ਕੌਲਾਂ ਜੀ ਸ੍ਰੀ ਅੰਮ੍ਰਿਤਸਰ ਵਾਲੇ) ਵਾਲੇ ਕੀਰਤਨ ਦੀ ਸੇਵਾ ਨਿਭਾਉਣਗੇ। ਇਸ ਮੌਕੇ ਬੀਬੀ ਭਾਨੀ ਜੀ ਭਲਾਈ ਕੇਂਦਰ ਦੇ ਟਰੱਸਟੀ ਅਰਵਿੰਦਰਪਾਲ ਸਿੰਘ, ਸਿੱਖ ਨੌਜਵਾਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਿੰਦਰ ਸਿੰਘ ਆਹੂਜਾ ਅਤੇ ਗੁਰਦੁਆਰਾ ਸੁਖਮਨੀ ਸਾਹਿਬ ਪ੍ਰਬੰਧਕ ਕਮੇਟੀ ਦੇ ਨਿਰਭੈ ਸਿੰਘ, ਰਾਮ ਸਿੰਘ, ਮੋਹਿੰਦਰ ਸਿੰਘ, ਨਰਿੰਦਰ ਸਿੰਘ ਕਾਲਾ, ਸੁਖਵਿੰਦਰ ਸਿੰਘ ਅਤੇ ਨਰਿੰਦਰ ਸਿੰਘ ਵੀ ਸੇਵਾ ਨਿਭਾਉਣਗੇ। ਸਮਾਗਮਾਂ ਦੌਰਾਨ ਠੰਢੀ ਮਿੱਠੀ ਛਬੀਲ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।
