ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਿਆਈ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ.

 

ਲੁਧਿਆਣਾ,21 ਮਈ (ਰਾਕੇਸ਼ ਅਰੋੜਾ) ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ  ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਬੀਤੀ ਰਾਤ ਮੀਰੀ- ਪੀਰੀ ਦੇ ਮਾਲਕ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਿਆਈ  ਪੁਰਬ  ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ਤੇ  ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ  ਲਈ ਪੁੱਜੇ  ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬਲਪ੍ਰੀਤ ਸਿੰਘ ਲੁਧਿਆਣੇ ਵਾਲਿਆਂ ਦੇ  ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ   ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ  ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ  ਆਯੋਜਿਤ ਕੀਤੇ ਗਏ  ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਅਤੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ 'ਤੇ ਸ਼ਕਤੀ ਦੇ ਸੰਕਲਪ ਨੂੰ ਸਿਧਾਂਤਕ ਤੌਰ ਤੇ ਪ੍ਰਵਾਨ ਕਰਦਿਆਂ ਮੀਰੀ ਤੇ ਪੀਰੀ ਦੀਆਂ ਦੋ ਕ੍ਰਿਪਾਨਾਂ ਧਾਰਨ ਕਰ ਕੇ ਇੱਕ ਨਵੇਂ ਇਤਿਹਾਸ ਦੀ ਸਿਰਜਨਾ ਕੀਤੀ, ਉੱਥੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਥਾਪਨਾ ਕਰਕੇ ਜਬਰ ਤੇ ਜ਼ੁਲਮ ਦਾ ਮੂੰਹ ਤੋੜਵਾਂ ਜਵਾਬ ਦਿੱਤਾ।ਉਨ੍ਹਾਂ ਨੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਇਸ ਦੌਰਾਨ ਪ੍ਰਬੰਧਕਾਂ ਵੱਲੋ ਭਾਈ ਬਲਪ੍ਰੀਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।ਕੀਰਤਨ ਸਮਾਗਮ ਅੰਦਰ  ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ,ਹਰਪਾਲ ਸਿੰਘ ਬੱਤਰਾ,ਨਰਿੰਦਰਪਾਲ ਸਿੰਘ ਕਥੂਰੀਆ ,ਰਜਿੰਦਰ ਸਿੰਘ ਡੰਗ,ਭੁਪਿੰਦਰ ਸਿੰਘ ਜੁਨੇਜਾ,ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ,ਸੁਰਿੰਦਰਪਾਲ ਸਿੰਘ ਭੁਟੀਆਣੀ ਬਲਬੀਰ ਸਿੰਘ ਭਾਟੀਆ ,ਹਰਪਾਲ ਸਿੰਘ ਖਾਲਸਾ ,ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ ,ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਅਵਤਾਰ ਸਿੰਘ ਮਿੱਢਾ ,ਹਰਪ੍ਰੀਤ ਸਿੰਘ ਨੀਟਾ  , ਦਵਿੰਦਰ ਸਿੰਘ ਬਿੱਟੂ ,ਖੁਸ਼ਹਾਲ ਸਿੰਘ ,ਹਰਚਰਨ ਸਿੰਘ ਕਾਲੜਾ,ਕਵੰਲਪ੍ਰੀਤ ਸਿੰਘ ਸੋਢੀ,ਚਰਨਜੀਤ ਸਿੰਘ ਚੰਨਾ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ ,ਵਿਸ਼ੇਸ਼ ਤੌਰ ਤੇ ਹਾਜਰ ਸਨ ।