ਸੰਗਤਾਂ ਨੂੰ ਇਤਿਹਾਸਕ ਗੁਰ ਅਸਥਾਨਾ ਦੇ ਦਰਸ਼ਨ ਦੀਦਾਰੇ ਕਰਵਾਉਣ ਦਾ ਕਾਰਜ ਧੰਨਤਾਯੋਗ- ਜੱਥੇ.ਨਿਮਾਣਾ .
ਨਿਮਾਣਾ ਨੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾ ਨੂੰ ਜਾਣ ਵਾਲੀਆਂ ਸੰਗਤਾਂ ਦੀ ਬੱਸ ਨੂੰ ਕੀਤਾ ਰਵਾਨਾ
ਲੁਧਿਆਣਾ/21 ਮਈ (ਰਾਕੇਸ਼ ਅਰੋੜਾ) ਮੌਜੂਦਾ ਸਮੇਂ ਅੰਦਰ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਵੱਲੋ ਬਖਸ਼ੇ ਸਿਧਾਂਤਾਂ, ਸਿੱਖਿਆਵਾਂ ਤੇ ਫਲਸਫੇ ਦੇ ਨਾਲ ਵੱਧ ਤੋ ਵੱਧ ਜੋੜਨ ,ਖਾਸ ਕਰਕੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰ ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਵਾ ਕੇ ਉਨ੍ਹਾਂ ਨੂੰ ਆਪਣੇ ਗੌਰਵਮਈ ਇਤਿਹਾਸ ਤੇ ਵਿਰਸੇ ਤੋ ਜਾਣੂ ਕਰਵਾਉਣ ਦਾ ਜੋ ਵੱਡਾ ਉਪਰਾਲਾ ਗੁਰੂ ਕੀ ਲਾਡਲੀ ਫੌਜ ਸੇਵਾ ਸੁਸਾਇਟੀ ਦੇ ਮੁੱਖ ਪ੍ਰਬੰਧਕ ਰਜਿੰਦਰ ਸਿੰਘ ਰਾਜਾ,ਪਰਮਜੀਤ ਸਿੰਘ ਬੱਬੂ ਅਤੇ ਉਨ੍ਹਾਂ ਦੇ ਸਾਥੀਆਂ ਵੱਲੋ ਕੀਤਾ ਜਾ ਰਿਹਾ ਹੈ।ਉਹ ਆਪਣੇ ਆਪ ਵਿੱਚ ਇੱਕ ਮਿਸਾਲੀ ਸੇਵਾ ਕਾਰਜ ਹੈ।
ਇਨ੍ਹਾ ਸ਼ਬਦਾ ਦਾ ਪ੍ਰਗਟਾਵਾ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਅਤੇ ਕੌਮੀ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਨੇ ਅੱਜ ਗੁਰਦੂਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਫੀਲਡ ਗੰਜ ਲੁਧਿਆਣਾ ਵਿਖੇ
ਗੁਰੂ ਕੀ ਲਾਡਲੀ ਫੌਜ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਰਾਜਾ, ਪਰਮਜੀਤ ਸਿੰਘ ਬੱਬੂ ਦੀ ਅਗਵਾਈ ਹੇਠ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਵੱਲੋ ਵਸਾਈ ਗੁਰੂ ਦੀ ਪਾਵਨ ਨਗਰੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼ਸ਼ੋਭਿਤ ਰੂਹਾਨੀਅਤ ਦੇ ਮੁਕੱਦਸ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ,ਗੁਰਦੂਆਰਾ ਸ਼ਹੀਦਾਂ ਬਾਬਾ ਦੀਪ ਸਿੰਘ ਜੀ ਅਤੇ ਹੋਰ ਪ੍ਰਮੁੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਦੀਦਾਰੇ ਕਰਨ ਲਈ ਜਾਣ ਵਾਲੀਆਂ ਸੰਗਤਾਂ ਦੇ ਜੱਥੇ ਦੀ ਵਿਸ਼ੇਸ਼ ਬੱਸ ਨੂੰ ਰਵਾਨਾ ਕਰਨ ਮੌਕੇ ਕੀਤਾ।ਇਸ ਮੌਕੇ ਜੱਥੇਦਾਰ ਨਿਮਾਣਾ ਨੇ ਕਿਹਾ ਕਿ ਗੁਰੂ ਬਖਸ਼ਿਸ਼ ਸਦਕਾ ਸੁਸਾਇਟੀ ਵੱਲੋ ਮਹੀਨੇ ਵਿਚ ਦੋ ਵਾਰੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਨਾਂਹ ਮਾਤਰ ਕਿਰਾਏ ਭੇਟਾ ਤੇ ਵੱਖ ਵੱਖ ਇਤਿਹਾਸਕ ਗੁਰ ਅਸਥਾਨਾ ਦੇ ਦਰਸ਼ਨ ਕਰਵਾਉਣ ਦਾ ਕੀਤਾ ਜਾ ਰਿਹਾ ਕਾਰਜ ਧੰਨਤਾਯੋਗ ਹੈ,ਖਾਸ ਕਰਕੇ ਮਾਇਆ ਦੇਣ ਤੋ ਅਸਮਰਥ ਬਜ਼ੁਰਗਾਂ ਨੂੰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਦਾ ਉਨ੍ਹਾਂ ਵੱਲੋ ਉਪਰਾਲਾ ਕਰਨਾ ਸੱਚੀ ਮਨੁੱਖੀ ਸੇਵਾ ਦੇ ਕਾਰਜ ਨੂੰ ਉਤਸ਼ਾਹਿਤ ਕਰਦਾ ਹੈ।ਇਸ ਦੌਰਾਨ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਦੀ ਸਫਲਤਾ ਲਈ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਤੇ ਜੈਕਾਰਿਆਂ ਦੀ ਗੂੰਜ ਵਿੱਚ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਅਗਲੀ ਯਾਤਰਾ ਰੀਠਾ ਸਾਹਿਬ ਅਤੇ ਨੈਨੀਤਾਲ ਦੇ ਹੋਰ ਕਈ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ 5 ਜੂਨ ਸਵੇਰੇ 8 ਵਜ਼ੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ,ਫੀਲਡ ਗੰਜ ਤੋਂ ਰਵਾਨਾ ਹੋਵੇਗੀ।ਇਸ ਮੌਕੇ ਤੇ ਉਨ੍ਹਾਂ ਦੇ ਨਾਲ ਬਲਦੇਵ ਸਿੰਘ ਸੰਧੂ ਮੀਤ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ, ਗੁਰਮੀਤ ਸਿੰਘ ਬਿੰਦਰਾ, ਜੀਵਨ ਸਿੰਘ ਅਤੇ ਗੁਰੂ ਕੀ ਲਾਡਲੀ ਫੋਜੀ ਸੇਵਾ ਸੁਸਾਇਟੀ ਦੇ ਸਮੂਹ ਮੈਂਬਰ ਹਾਜ਼ਰ ਸਨ।
