ਇਸ AAP ਵਿਧਾਇਕ ਨੂੰ ਕੀਤਾ ਵਿਜੀਲੈਂਸ ਨੇ ਗ੍ਰਿ/ਫਤਾਰ .
ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਇੱਕ ਮੰਦਰ ਵਿੱਚ ਜਾਂਦੇ ਸਮੇਂ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ।
ਜਾਣਕਾਰ ਸੂਤਰਾਂ ਦਾ ਦਾਅਵਾ ਹੈ ਕਿ ਇਹ ਗ੍ਰਿਫ਼ਤਾਰੀ ਜਲੰਧਰ ਨਗਰ ਨਿਗਮ ਦੇ ਸਾਬਕਾ ਸਹਾਇਕ ਟਾਊਨ ਪਲੈਨਰ (ਏਟੀਪੀ) ਸੁਖਦੇਵ ਵਸ਼ਿਸ਼ਟ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਨਾਲ ਜੁੜੀ ਹੋਈ ਹੈ! ਦੱਸ ਦੇਈਏ ਕਿ ਉਕਤ ਏ ਟੀ ਪੀ ਨੂੰ ਪਿਛਲੇ ਹਫ਼ਤੇ ਗ੍ਰਿਫ਼ਤਾਰ ਕੀਤਾ ਗਿਆ ਸੀ।
ਸੂਤਰਾਂ ਅਨੁਸਾਰ ਰਮਨ ਅਰੋੜਾ ਨੇ ਕਥਿਤ ਤੌਰ 'ਤੇ ਵਸ਼ਿਸ਼ਟ ਦੀ ਵਰਤੋਂ ਜਾਅਲੀ ਨੋਟਿਸ ਜਾਰੀ ਕਰਨ ਅਤੇ ਟਾਰਗੇਟ ਕੀਤੇ ਵਿਅਕਤੀਆਂ ਪਾਸੋਂ ਪੈਸੇ ਵਸੂਲਣ ਲਈ ਕੀਤੀ ਸੀ। ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਘਰ 'ਤੇ ਵੀ ਵਿਜੀਲੈਂਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।
