ਘੁੰਮਣ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਰਾਭਾ ਦੇ ਬੁੱਤ ’ਤੇ ਅਰਪਿਤ ਕੀਤੇ ਫੁੱਲ.

 

ਲੁਧਿਆਣਾ, 24 ਮਈ (ਰਾਕੇਸ਼ ਅਰੋੜਾ)  ਵਿਧਾਨ ਸਭਾ ਹਲਕਾ ਪੱਛਮੀ ਤੋਂ ਉਂਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪ੍ਰਉਪਕਾਰ ਸਿੰਘ ਘੁੰਮਣ ਨੇ ਅੱਜ ਆਪਣੇ ਸਾਥੀਆਂ ਸਮੇਤ ਗਦਰੀ ਜਨਰਲ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਮੌਕੇ, ਉਨ੍ਹਾਂ ਨੂੰ ਭਾਈ ਬਾਲਾ ਚੌਂਕ ਸਥਿਤ ਉਨ੍ਹਾਂ ਦੇ ਬੁੱਤ ਤੇ ਪੁੱਜਕੇ  ਸ਼ਰਧਾ ਦੇ ਫੁੱਲ ਭੇਟ ਕੀਤੇ ਗਏ । ਐਡਵੋਕੇਟ ਘੁੰਮਣ ਨੇ ਕਿਹਾ ਕਿ ਸਰਾਭਾ ਦੇ ਛੋਟੀ ਉਮਰੇ ਦੇਸ਼ ਦੀ ਆਜ਼ਾਦੀ ਵਿੱਚ ਪਾਏ ਗਏ ਮਹਾਨ ਯੋਗਦਾਨ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਉਹ ਸਾਡੀਆਂ ਪੀੜ੍ਹੀਆਂ ਨੂੰ ਪ੍ਰੇਰਨਾ ਦਿੰਦੇ ਰਹਿਣਗੇ। ਇਸ ਮੌਕੇ ਘੁੰਮਣ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਡੀ ਧਰੋਹਰ ਹਨ ਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਹੀ ਅਸਲ ਸ਼ਰਧਾਂਜਲੀ ਹੋਵੇਗੀ। ਐਡਵੋਕੇਟ ਘੁੰਮਣ ਨੇ ਆਉਣ ਵਾਲੀਆਂ ਚੋਣਾਂ ਵਿਚ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਉਹ ਨਿਰਪੱਖਤਾ, ਇਨਸਾਫ ਅਤੇ ਵਿਕਾਸ ਅਧਾਰਤ ਰਾਜਨੀਤੀ ਨੂੰ ਅੱਗੇ ਲੈ ਜਾਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਕਈ ਸਥਾਨਕ ਆਗੂ ਅਤੇ ਵਰਕਰ ਵੀ ਮੌਜੂਦ ਸਨ।      ਫੋਟੋ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ ਤੇ ਫੂੱਲ ਭੇਟ ਕਰਨ ਸਮੇਂ ਐਡਵੋਕੇਟ ਪ੍ਰਉਪਕਾਰ ਸਿੰਘ ਘੁੰਮਣ ਅਤੇ ਉਨ੍ਹਾਂ ਦੇ ਸਾਥੀ