ਗੁਰਦਵਾਰਾ ਸ੍ਰੀ ਸੁਖਮਨੀ ਸਾਹਿਬ ਵਿੱਖੇ ਵਿਸ਼ੇਸ਼ ਦੀਵਾਨ ਸਜਾਏ ਗਏ.

 

ਲੁਧਿਆਣਾ, 30 ਮਈ (ਜ਼ਿਪੰਬਿ) - ਸ਼ਹੀਦਾਂ ਦੇ ਸਿਰਤਾਜ, ਬਾਣੀ ਦੇ ਬੋਹਿਥ, ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਮ੍ਰਿਤ ਵੇਲੇ (ਸਵੇਰ) ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਜਿਸ ਵਿੱਚ ਇਸਤਰੀ ਸਤਸੰਗ ਸਭਾ ਦੀ ਬੀਬੀਆਂ ਦੇ ਕੀਰਤਨ ਤੋਂ ਬਾਅਦ ਸ੍ਰੀ ਸੁਖਮਨੀ ਸਾਹਿਬ ਸੰਗੀਤ ਅਕਾਡਮੀ ਦੇ ਵਿਦਿਆਰਥੀਆਂ ਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਉਪਰੰਤ  ਭਾਈ ਸੁਖਜਿੰਦਰ ਸਿੰਘ ਜੀ ਬਾਬਾ ਬਕਾਲਾ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ) ਨੇ ਆਪਣੇ ਰਸਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਅਤੇ ਗੁਰਮਤਿ ਵਿਚਾਰਾਂ ਸੰਗਤ ਨਾਲ ਸਾਂਝੀਆਂ ਕੀਤੀਆਂ। ਠੰਡੇ ਮਿੱਠੇ ਜਲ ਦੀ ਛਬੀਲ ਵਰਤਾਈ ਗਈ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਗੁਰੂ ਘਰ ਦੇ ਮੁੱਖ ਸੇਵਾਦਾਰ  ਅਰਵਿੰਦਰ ਸਿੰਘ ਨੇ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਨਿਰਭੈ ਸਿੰਘ, ਮਹਿੰਦਰ ਸਿੰਘ, ਰਾਮ ਸਿੰਘ, ਗੁਰਚਰਨ ਸਿੰਘ ਸਿੱਧੂ,  ਸੁਖਵਿੰਦਰ ਸਿੰਘ, ਨਰਿੰਦਰ ਸਿੰਘ, ਅਵਨਿੰਦਰ ਸਿੰਘ ਮਾਨ, ਨਰਿੰਦਰ ਸਿੰਘ ਕਾਲਾ, ਪਿ੍ਰਥਵੀਪਲ ਸਿੰਘ, ਕਮਲ ਸਿੰਘ, ਵਰਿੰਦਰ ਸਿੰਘ ਕਮਲ, ਚਰਨਜੀਤ ਸਿੰਘ ਬੰਟੀ, ਹਰਪ੍ਰੀਤ ਸਿੰਘ ਹੈਪੀ, ਉਪਿੰਦਰ ਸਿੰਘ, ਮਨਦੀਪ ਸਿੰਘ, ਜਸ਼ਨਦੀਪ ਸਿੰਘ, ਸ਼ਰਨਪ੍ਰੀਤ ਸਿੰਘ, ਜਤਿੰਦਰ ਸਿੰਘ, ਵਿਸਾਖਾ ਸਿੰਘ, ਕੁਲਦੀਪ ਸਿੰਘ, ਪੂਰਨ ਸਿੰਘ, ਹਰਭਜਨ ਸਿੰਘ ਦੁਸਾਂਝ, ਗੋਵਰਧਨ ਸ਼ਰਮਾ, ਜਸਪਾਲ ਸਿੰਘ, ਹਰਬੰਸ ਸਿੰਘ ਅਤੇ ਜੀਵਨਜੋਤ ਸਿੰਘ ਨੇ ਹਾਜ਼ਰੀ ਭਰੀ।