ਸ਼ਹੀਦੀ ਪੁਰਬ ਸੰਬੰਧੀ ਗੁਰਮਤਿ ਸਮਾਗਮ ਹੋਏ.

ਲੁਧਿਆਣਾ 30  ਮਈ     (ਰਾਕੇਸ਼ ਅਰੋੜਾ)    ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ ਪ੍ਰਤਾਪ ਨਗਰ ਵਿਖੇ ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਪਿਛਲੇ ਦਿਨੀਂ ਆਰੰਭ ਕਰਵਾਏ ਗਏ ਸ੍ਰੀ ਆਖੰਡ ਪਿਠ ਸਹੀਬ ਜੀ ਦੀ ਸੰਪੂਰਨਤਾ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਤੋਂ ਇਲਾਵਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦਾ ਜੱਥਾ, ਭਾਈ ਹਰਸਿਮਰਨ ਸਿੰਘ ਅਤੇ ਭਾਈ ਇੰਦਰਪਾਲ ਸਿੰਘ ਕਲਸੀ ਨੇ ਗੁਰਬਾਣੀ ਸ਼ਬਦ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁੰਦਨ ਸਿੰਘ ਨਾਗੀ, ਚੇਅਰਮੈਨ ਹਰਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਧਰਮ ਅਤੇ ਕੌਮ ਦੀ ਖਾਤਰ ਤੱਤੀ ਤਵੀ ਤੇ ਬੈਠ ਸ਼ਹਾਦਤ ਦੇਣ ਵਾਲੇ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸਹਾਦਤ ਨੂੰ ਹਰ ਧਰਮ ਦੇ ਲੋਕ ਸਿਜਦਾ ਕਰਦੇ ਹਨ।

ਇਸ ਮੌਕੇ ਜੋਗਾ ਸਿੰਘ, ਨਰਿੰਦਰ ਸਿੰਘ, ਸੁਖਵਿੰਦਰ ਸਿੰਘ, ਹਰੀ ਸਿੰਘ, ਬਲਵੀਰ ਸਿੰਘ, ਕੁਲਜਿੰਦਰ ਸਿੰਘ, ਸਰੂਪ ਸਿੰਘ, ਇਕਬਾਲ ਸਿੰਘ, ਅਵਤਾਰ ਸਿੰਘ, ਬਲਜੀਤ ਸਿੰਘ ਵੀ ਗੁਰੂ ਘਰ ਨਤਮਸਤਕ ਹੋਏ।