ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਮਾਣਿਆ ਆਨੰਦ.
ਲੁਧਿਆਣਾ, 3 ਜੂਨ (ਰਾਕੇਸ਼ ਅਰੋੜ)- ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਸਪਤਾਹਿਕ ਗੁਰਮਤਿ ਸਮਾਗਮ ਬੀਤੀ ਰਾਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਅਯੋਜਿਤ ਕੀਤਾ ਗਿਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਗੁਰਸ਼ਰਨ ਸਿੰਘ, ਭਾਈ ਪਰਮਵੀਰ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲੇ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ । ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ ਵਿੱਚ ਰਾਗੀ ਜੱਥੇ ਨੂੰ ਸਿਰਪਾਓ ਭੇਟ ਕੀਤੇ। ਗੁਰਦੁਆਰਾ ਸਾਹਿਬ ਦੇ ਮੀਤ ਪ੍ਰਧਾਨ ਸਤਪਾਲ ਸਿੰਘ ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 7 ਜੂਨ ਦਿਨ ਐਤਵਾਰ ਨੂੰ ਸਾਮ ਦੇ ਸਮਾਗਮਾਂ ਵਿੱਚ ਭਾਈ ਸੁਖਜਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਕੀਰਤਨ ਦੀ ਸੇਵਾ ਨਿਭਾਈ ਜਾਵੇਗੀ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਹੋਰਨਾਂ ਤੋਂ ਇਲਾਵਾ ਤੇਜਿੰਦਰ ਸਿੰਘ ਡੰਗ ਜਨਰਲ ਸਕੱਤਰ, ਯਸਪਾਲ ਸੀਨੀਅਰ ਡਵੀਜ਼ਨਲ ਮੈਨੇਜਰ ਉਰੀਐਂਟਲ ਇੰਨਸੋਰੈਂਸ, ਤਰਲੋਚਨ ਸਿੰਘ ਬੱਬਰ, ਬਲਜੀਤ ਸਿੰਘ ਦੁਖੀਆ, ਜਗਦੇਵ ਸਿੰਘ ਗੋਹਲਵੜੀਆ, ਮੋਹਣ ਸਿੰਘ ਚੌਹਾਨ, ਸੁਰਜੀਤ ਸਿੰਘ ਮਠਾੜੂ, ਜਤਿੰਦਰਪਾਲ ਸਿੰਘ ਸਲੂਜਾ, ਸਵਰਨ ਸਿੰਘ ਮਹੌਲੀ, ਜਸਵੀਰ ਸਿੰਘ ਗੋਗੀਆ, ਇੰਦਰਜੀਤ ਸਿੰਘ ਮੱਕੜ, ਸੁਰਿੰਦਰਜੀਤ ਸਿੰਘ ਮੱਕੜ, ਸੁਰਿੰਦਰ ਸਿੰਘ ਨਾਰੰਗ, ਸੁਖਰਾਜ ਸਿੰਘ, ਅਰਜਨ ਸਿੰਘ ਚੀਮਾ, ਦਵਿੰਦਰ ਸਿੰਘ ਸਿੱਬਲ, ਗੁਰਮੀਤ ਸਿੰਘ, ਅਵਤਾਰ ਸਿੰਘ, ਪ੍ਰੀਤਮ ਸਿੰਘ ਮਣਕੂ, ਦਵਿੰਦਰ ਸਿੰਘ ਸਿੱਬਲ ਵੀ ਗੁਰੂ ਘਰ ਨਤਮਸਤਕ ਹੋਏ।
