ਆਸ਼ੂ ਨੇ ਪੀ ਏ ਯੂ ਦੇ ਸਾਬਕਾ ਵਾਈਸ ਚਾਂਸਲਰ ਸਰਦਾਰਾ ਸਿੰਘ ਜੌਹਲ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਭੱਖਦੇ ਮਸਲਿਆਂ ਤੇ ਕੀਤੀ ਚਰਚਾ.
ਲੁਧਿਆਣਾ (ਵਾਸੂ ਜੇਤਲੀ) - ਵਿਧਾਨ ਸਭਾ ਹਲਕਾ ਪੱਛਮੀ ਤੋਂ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਪੀ ਏ ਯੂ ਦੇ ਸਾਬਕਾ ਵਾਈਸ ਚਾਂਸਲਰ ਅਤੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰਾ ਸਿੰਘ ਜੌਹਲ ਨਾਲ ਮੁਲਾਕਾਤ ਕਰਕੇ ਅਸ਼ੀਰਵਾਦ ਲਿਆ। ਇਸ ਦੌਰਾਨ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਵੀ ਮੌਜੂਦ ਸਨ। ਸ੍ਰ ਜੌਹਲ ਨੇ ਆਸ਼ੂ ਨੂੰ ਉਨ੍ਹਾਂ ਦੀ ਚੋਣ ਜਿੱਤ ਲਈ ਸ਼ੁਭਕਾਮਾਨਾਵਾਂ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਰਾਜਨੀਤਿਕ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਆਸ਼ੂ ਨੇ ਸਰਦਾਰ ਜੌਹਲ ਨਾਲ ਪੰਜਾਬ ਦੇ ਭਖਦੇ ਮਸਲਿਆਂ ਅਤੇ ਵਿਗੜਗੀ ਆਰਥਿਕ ਹਾਲਤ ਤੇ ਵਿਚਾਰ-ਵਟਾਂਦਰਾ ਕੀਤਾ । ਸਰਦਾਰਾ ਸਿੰਘ ਜੋਹਲ ਨੇ ਭਾਰਤ ਭੂਸ਼ਣ ਆਸ਼ੂ ਦੇ ਸਮਾਜਿਕ ਅਤੇ ਰਾਜਨੀਤਿਕ ਜੀਵਨ ਬਾਰੇ ਚਰਚਾ ਕਰਦਿਆਂ ਕਿਹਾ ਕਿ ਕੌਂਸਲਰ ਅਤੇ ਮੰਤਰੀ ਦੇ ਅਹੁਦੇ ’ਤੇ ਰਹਿੰਦੇ ਹੋਏ ਅਸ਼ੂ ਹਰ ਕਿਸੇ ਦੇ ਸੁੱਖ-ਦੁੱਖ ਵਿੱਚ ਸ਼ਾਮਲ ਹੋ ਕੇ ਪਰਿਵਾਰਕ ਸਬੰਧਾਂ ਨੂੰ ਬਣਾਈ ਰੱਖਦੇ ਸਨ। ਭਾਰਤ ਭੂਸ਼ਣ ਆਸ਼ੂ ਨੇ ਸਰਦਾਰਾ ਸਿੰਘ ਜੌਹਲ ਨਾਲ ਆਪਣੇ ਪੁਰਾਣੇ ਨਿੱਘੇ ਤੇ ਭਾਵੁਕ ਰਿਸ਼ਤਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਸਰਦਾਰਾ ਸਿੰਘ ਜੌਹਲ ਹਮੇਸ਼ਾ ਉਹਨਾਂ ਦੇ ਮਾਰਗ ਦਰਸ਼ਕ ਰਹੇ ਹਨ ।
