ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਕਰੇਗੀ 8 ਜੂਨ ਨੂੰ ਲੁਧਿਆਣਾ ਵਿਖੇ ਰੋਸ ਪ੍ਰਦਰਸ਼ਨ – ਵਿਕਾਸ ਸਾਹਨੀ.
ਬਰੇਟਾ : ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ, ਜੋ ਕਿ ਪਿਛਲੇ ਕਾਫੀ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਸਬੰਧੀ ਸੰਘਰਸ਼ ਕਰ ਰਹੀ ਹੈ, ਸਰਕਾਰ ਦੁਆਰਾ ਸੰਘਰਸ਼ ਨੂੰ ਦਬਾਉਣ ਲਈ ਯੂਨੀਅਨ ਆਗੂਆ ਤੇ ਝੂਠੇ ਪਰਚੇ ਵੀ ਕੀਤੇ ਜਾ ਚੁੱਕੇ ਹਨ। ਪ੍ਰੈਸ ਨੋਟ ਜਾਰੀ ਕਰਦਿਆਂ ਸੂਬਾ ਪ੍ਰਧਾਨ ਵਿਕਾਸ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੱਥੇਬੰਦੀ ਨੂੰ 4 ਵਾਰ ਮੀਟਿੰਗ ਦਾ ਲਾਰਾ ਲਗਾ ਕੇ ਸਾਰੀਆਂ ਮੀਟਿੰਗਾਂ ਰੱਦ ਕਰ ਚੁੱਕੇ ਹਨ ।ਨਾਭਾ ਪ੍ਰਸ਼ਾਸ਼ਨ ਵੱਲੋਂ 2 ਜੂਨ 2025 ਦੀ ਪੰਜਾਬ ਭਵਨ ਵਿਖੇ ਦਿੱਤੀ ਗਈ ਮੀਟਿੰਗ ਨੂੰ ਬਿਨ੍ਹਾਂ ਕਿਸੇ ਕਾਰਨ ਇਕ ਦਿਨ ਪਹਿਲਾਂ ਰੱਦ ਕਰ ਦਿੱਤਾ ਗਿਆ ਅਤੇ ਅਗਲੇਰੀ ਮੀਟਿੰਗ ਸਬੰਧੀ ਕੋਈ ਜਾਣਕਾਰੀ ਵੀ ਨਹੀਂ ਦਿੱਤੀ ਗਈ ਹੈ। ਪਿਛਲੇ ਇੱਕ ਸਾਲ ਤੋਂ ਆਪਣੇ ਦਸਤਾਵੇਜਾਂ ਦੀ ਵੈਰੀਫਿਕੇਸ਼ਨ ਕਰਵਾ ਚੁੱਕੇ ਅਧਿਆਪਕ ਆਪਣੀ ਨਿਯੁਕਤੀ ਪੱਤਰ ਦੀ ਉਡੀਕ ਕਰ ਰਹੇ ਹਨ ਪਰ ਸਰਕਾਰ ਦੁਆਰਾ ਸਿਰਫ ਝੂਠੇੇ ਲਾਰੇ ਦਿੱਤੇ ਜਾ ਰਹੇ ਹਨ । ਜਿਸ ਤੋਂ ਤੰਗ ਆਕੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਨੇ ਫੈਸਲਾ ਲਿਆ ਹੈ ਕਿ ਜੱਥੇਬੰਦੀ ਵੱਲੋ 8 ਜੂਨ 2025 ਦਿਨ ਐਤਵਾਰ ਨੂੰ ਲੁਧਿਆਣਾ ਜ਼ਿਮਨੀ ਚੋਣਾਂ ਦੌਰਾਨ ਸਰਕਾਰ ਦੇ ਝੂਠੇ ਵਾਅਦਿਆਂ ਦਾ ਪ੍ਰਚਾਰ ਕੀਤੇ ਜਾਣ ਉਪਰੰਤ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜੇਕਰ ਸਰਕਾਰ ਦੁਆਰਾ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਲੁਧਿਆਣਾ ਜ਼ਿਮਨੀ ਚੋਣਾਂ ਦੇ ਉਮੀਦਵਾਰ ਦੇ ਘਰ ਅਤੇ ਦਫਤਰ ਦੇ ਬਾਹਰ ਪੱਕਾ ਧਰਨਾ ਵੀ ਲਗਾਇਆ ਜਾਵੇਗਾ ।ਇਸ ਮੌਕੇ ਵਿਕਾਸ ਸਾਹਨੀ, ਲਖਵਿੰਦਰ ਕੌਰ, ਅਮਨਦੀਪ ਧਾਲੀਵਾਲ, ਵਰੁਣ ਖੇੜਾ, ਜਸਵਿੰਦਰ ਕੌਰ, ਰੁਪਿੰਦਰ ਕੌਰ, ਗੁਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਵਜ਼ੀਰ ਸਿੰਘ, ਜਰਨੈਲ ਸਿੰਘ, ਮਨਿੰਦਰ ਮਾਨਸਾ, ਵੀਰਪਾਲ ਕੌਰ ਅਤੇ ਸਮੂਹ ਜਥੇਬੰਦੀ ਦੇ ਸਾਥੀ ਸ਼ਾਮਿਲ ਸਨ ।
