*ਹਰਚੰਦ ਸਿੰਘ ਬਰਸਟ ਨੇ ਪੀ.ਏ.ਯੂ. ਕੈਂਪਸ ਵਿੱਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿੱਚ ਕੀਤਾ ਡੋਰ ਟੂ ਡੋਰ ਪ੍ਰਚਾਰ.
*ਕਿਹਾ- ਲੋਕਾਂ ਦੇ ਪਿਆਰ ਅਤੇ ਸਮਰਥਨ ਤੋਂ ਸਪੱਸ਼ਟ ਹੈ ਕਿ 'ਆਪ' ਦੀ ਇਕ ਤਰਫਾ ਜਿੱਤ ਪੱਕੀ ਹੈ
ਲੁਧਿਆਣਾ, 9 ਜੂਨ, 2025 (ਵਾਸੂ ਜੇਤਲੀ) -
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਤਹਿਤ ਆਪ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿੱਚ ਪੀ.ਏ.ਯੂ. ਕੈਂਪਸ ਰਿਹਾਇਸ਼ੀ ਕੰਪਲੈਕਸ ਵਿੱਚ ਡੋਰ ਟੂ ਡੋਰ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਅਰੋੜਾ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਡਾ. ਰਵਜੋਤ ਸਿੰਘ ਮੰਤਰੀ ਅਤੇ ਐਮਐਲਏ ਇੰਦਰਜੀਤ ਕੌਰ ਮਾਨ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦੇ ਪਿਆਰ ਅਤੇ ਸਮਰਥਨ ਨੂੰ ਦੇਖਦਿਆ ਸਪਸ਼ਟ ਹੈ ਕਿ ਇਸ ਚੋਣ ਵਿੱਚ ਆਪ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਪੱਕੀ ਹੈ। ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਰਾਜ ਸਭਾ ਮੈਂਬਰ ਰਹਿੰਦਿਆਂ ਲੁਧਿਆਣਾ ਦੇ ਚਹੁੰਪੱਖੀ ਵਿਕਾਸ ਲਈ ਲਗਾਤਾਰ ਕਾਰਜ ਕਰਦੇ ਆਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ। ਸਿਹਤ, ਸਿੱਖਿਆ, ਰੋਜਗਾਰ, ਲੋਕਾਂ ਨੂੰ ਬੁਨਿਆਦੀ ਸਹੂਲਤਾ ਦੇਣ ਸਮੇਤ ਹਰ ਖੇਤਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਡੇ ਪੱਧਰ ਤੇ ਵਿਕਾਸ ਕਾਰਜਾਂ ਦੀ ਹਨੇਰੀ ਲਿਆਂਦੀ ਗਈ ਹੈ।
ਬਰਸਟ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਹਰ ਖੇਤਰ ਵਿੱਚ ਬਹੁਤ ਸੁਧਾਰ ਕੀਤੇ ਗਏ ਹਨ। ਲੋਕਾਂ ਨੂੰ ਹਰ ਮਹੀਨੇ 300 ਯੂਨੀਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਮਿਲ ਰਿਹਾ ਹੈ। ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸੜਕ ਸੁਰੱਖਿਆ ਫੋਰਸ, ਸਕੂਲ ਆਫ ਐਮੀਨੈਂਸ, ਸਿਹਤ, ਪ੍ਰਸ਼ਾਸਨਿਕ ਸੁਧਾਰ ਸਮੇਤ ਹਰ ਖੇਤਰ ਵਿੱਚ ਕਾਰਜ ਕੀਤੇ ਗਏ ਹਨ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਵਿਕਾਸ ਦੀ ਗੱਲ ਕਰਦੀ ਹੈ ਅਤੇ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ ਵੋਟਾਂ ਪਾ ਕੇ ਵੱਡੇ ਅੰਤਰ ਨਾਲ ਜਿਤਾਉਣ ਦੀ ਅਪੀਲ ਕੀਤੀ।
