ਜਥੇਦਾਰ ਗੜਗੱਜ ਨੇ ਜਹਾਜ਼ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ .
ਸ੍ਰੀ ਅੰਮ੍ਰਿਤਸਰ, 12 ਜੂਨ- ( ਸਵਿੰਦਰ ਸਿੰਘ )
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਜਰਾਤ ਦੇ ਅਹਿਮਦਾਬਾਦ ਵਿੱਚ ਵਾਪਰੇ ਏਅਰ ਇੰਡੀਆ ਦੇ ਜਹਾਜ਼ ਹਾਦਸੇ ਨੂੰ ਬੇਹੱਦ ਦੁਖਦਾਈ, ਦਰਦਨਾਕ ਤੇ ਚਿੰਤਾਜਨਕ ਕਰਾਰ ਦਿੱਤਾ ਹੈ। ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਇਸ ਘਟਨਾ ਵਿੱਚ ਜਾਨਾਂ ਗੁਆਉਣ ਵਾਲੇ ਲੋਕਾਂ ਨੂੰ ਆਤਮਿਕ ਸ਼ਾਂਤੀ ਦੇਣ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਉਨ੍ਹਾਂ ਫੱਟੜ ਹੋਏ ਲੋਕਾਂ ਦੀ ਸਿਹਤਯਾਬੀ ਲਈ ਵੀ ਅਰਦਾਸ ਕੀਤੀ।
