ਜਹਾਜ਼ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ .
ਅੰਮ੍ਰਿਤਸਰ ( ਸਵਿੰਦਰ ਸਿੰਘ ) ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਜਹਾਜ਼ ਹਾਦਸੇ 'ਤੇ ਮਾਂ ਸ਼ਾਰਦਾ ਨਵਯੂਵਕ ਸੰਘ ਅੰਮ੍ਰਿਤਸਰ ਦੇ ਪ੍ਰਧਾਨ ਮੁਕੇਸ਼ ਚੋਰਸੀਆਂ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਅਤੇ ਦਰਦਨਾਕ ਦੱਸਿਆ ਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਸਾਰੇ ਪ੍ਰਭਾਵਿਤ ਪਰਿਵਾਰਾਂ ਨਾਲ ਹਨ।
ਪ੍ਰਧਾਨ ਮਾਂ ਸ਼ਾਰਦੇ ਨਵਯੂਵਕ ਸੰਘ ਅੰਮ੍ਰਿਤਸਰ ਮੁਕੇਸ਼ ਕੁਮਾਰ ਚੋਰਸੀਆਂ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਪੰਜਾਬ ਇੰਚਾਰਜ ਵਿਜੇ ਰੂਪਾਨੀ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ, ਜਿਨ੍ਹਾਂ ਦੀ ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਉਨ੍ਹਾਂ ਦੇ ਪਰਿਵਾਰਾ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ !
