ਪ੍ਰਿੰਸੀਪਲ ਕੰਟਰੋਲਰ ਆਫ਼ ਡਿਫੈਂਸ ਅਕਾਊਂਟਸ (ਆਰਮੀ), ਚੰਡੀਗੜ੍ਹ ਵੱਲੋਂ ਵਿਸ਼ਵ ਖੂਨਦਾਨ ਦਿਵਸ 2025 'ਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ.

 


ਚੰਡੀਗੜ੍ਹ, 18 ਜੂਨ 2025: ਵਿਸ਼ਵ ਖੂਨਦਾਨ ਦਿਵਸ 2025 ਨੂੰ ਮਨਾਉਣ ਲਈ, ਪ੍ਰਿੰਸੀਪਲ ਕੰਟਰੋਲਰ ਆਫ਼ ਡਿਫੈਂਸ ਅਕਾਊਂਟਸ (ਆਰਮੀ), ਚੰਡੀਗੜ੍ਹ ਦੇ ਦਫ਼ਤਰ ਦੇ ਪਰਿਸਰ ਵਿੱਚ ਇੱਕ ਸਵੈ-ਇੱਛਤ ਖੂਨਦਾਨ ਕੈਂਪ ਸਫ਼ਲਤਾਪੂਰਵਕ ਲਗਾਇਆ ਗਿਆ। ਇਸ ਨੇਕ ਕਾਰਜ ਲਈ ਪੀਜੀਆਈ ਚੰਡੀਗੜ੍ਹ ਦੇ ਟ੍ਰਾਂਸਫਿਊਜ਼ਨ ਮੈਡੀਸਨ ਵਿਭਾਗ ਦੇ ਮਾਹਿਰ ਡਾਕਟਰਾਂ ਦੀ ਇੱਕ ਟੀਮ ਨੂੰ ਸੱਦਾ ਦਿੱਤਾ ਗਿਆ ਸੀ।


ਇਸ ਮੌਕੇ ਦਫ਼ਤਰ ਦੇ ਅਧਿਕਾਰੀਆਂ ਅਤੇ ਸਟਾਫ਼ ਵੱਲੋਂ ਉਤਸ਼ਾਹ ਨਾਲ ਹਿੱਸਾ ਲਿਆ ਗਿਆ। ਕੈਂਪ ਵਿੱਚ ਹਿੱਸਾ ਲੈਣ ਵਾਲੇ ਕਰਮਚਾਰੀਆਂ ਦੀ ਮਾਹਿਰ ਡਾਕਟਰਾਂ ਦੁਆਰਾ ਪਹਿਲਾਂ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਯੋਗ ਦਾਨੀਆਂ ਵੱਲੋਂ ਸਵੈ-ਇੱਛਾ ਨਾਲ ਖੂਨਦਾਨ ਕੀਤਾ ਗਿਆ।


ਖੂਨਦਾਨ ਕੈਂਪ ਵਿੱਚ ਕੁੱਲ 50 ਯੂਨਿਟ ਖੂਨ ਇਕੱਠਾ ਕੀਤਾ ਗਿਆ, ਜੋ ਲੋੜਵੰਦ ਮਰੀਜ਼ਾਂ ਦਾ ਜੀਵਨ ਬਚਾਉਣ ਵਿੱਚ ਸਹਾਇਕ ਹੋਵੇਗਾ। ਇਹ ਸਮਾਗਮ ਨਾ ਸਿਰਫ਼ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਦਰਸਾਉਂਦਾ ਹੈ ਸਗੋਂ ਭਵਿੱਖ ਵਿੱਚ ਹੋਰ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਵੀ ਕਰੇਗਾ।