ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 20 ਜੂਨ ਦਿਨ ਸ਼ੁੱਕਰਵਾਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ.
ਅੰਮ੍ਰਿਤਸਰ 19 ਜੂਨ ( ਸਵਿੰਦਰ ਸਿੰਘ ) ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਇਹਨਾਂ ਸ਼ਬਦਾ ਦਾ ਪ੍ਰਗਟਾਵਾ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ ਡੀ.ਬੀ.ਈ.ਈ. ਅੰਮ੍ਰਿਤਸਰ ਸ਼੍ਰੀ ਮੇਜਰ ਅਮਿਤ ਸਰੀਨ ਨੇ ਦੱਸਿਆ ਕਿ 20 ਜੂਨ 2025 ਦਿਨ ਸ਼ੁੱਕਰਵਾਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਰੁਜ਼ਗਾਰ ਅਫ਼ਸਰ ਸ੍ਰੀ ਮੁਕੇਸ਼ ਸਾਰੰਗਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਵਰਧਮਾਨ ਯਰਨਜ਼ ਅਤੇ ਥਰੈਡਜ਼ ਅਧਾਰਿਤ ਕੰਪਨੀ ਵੱਲੋਂ ਮਸ਼ੀਨ ਆਪਰੇਟਰ ਦੀ ਅਸਾਮੀ ਲਈ ਲੜਕੇ/ਲੜਕੀਆਂ ਦੀ ਚੋਣ ਕੀਤੀ ਜਾਵੇਗੀ। ਇਸ ਅਸਾਮੀ ਲਈ ਯੋਗਤਾ ਘੱਟੋ-ਘੱਟ ਮੈਟ੍ਰਿਕ ਪਾਸ ਹੋਣੀ ਜ਼ਰੂਰੀ ਹੈ। ਇਸ ਅਸਾਮੀ ਲਈ ਉਮਰ ਹੱਦ 18 ਤੋਂ 27 ਸਾਲ ਰਹੇਗੀ। ਮਸ਼ੀਨ ਆਪਰੇਟਰ ਦੀ ਅਸਾਮੀ ਲਈ ਤਨਖਾਹ ਪ੍ਰਤੀ ਮਹੀਨਾ 12500 ਰੁ. +ਬੋਨਸ + ਪੀ ਐਫ + ਈ ਐਸ ਆਈ + ਪ੍ਰੋਤਸਾਹਨ ਅਤੇ ਕਮਾਈ ਛੁੱਟੀ,ਅਚਨਚੇਤ ਛੁੱਟੀ ਅਤੇ ਗ੍ਰਜੂਏਟੀ ਦੀ ਸਹੂਲਤ ਮਿਲਣਯੋਗ ਹੋਵੇਗੀ।
ਡਿਪਟੀ ਸੀ.ਓ ਸ੍ਰੀ ਤੀਰਥਪਾਲ ਸਿੰਘ ਨੇ ਦੱਸਿਆ ਕਿ ਇਹਨਾਂ ਅਸਾਮੀਆਂ ਲਈ ਨੌਕਰੀ ਕਰਨ ਦੀ ਲੋਕੇਸ਼ਨ ਅੰਮ੍ਰਿਤਸਰ ਆਸ-ਪਾਸ ਰਹੇਗੀ। ਪ੍ਰਾਰਥੀ ਆਪਣੇ ਨਾਲ ਆਪਣਾ ਬਾਇਓਡਾਟਾ, ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਅਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ, ਪੈਨ ਕਾਰਡ ਆਦਿ ਲੈ ਕੇ 20-06-2025, ਦਿਨ ਸ਼ੁੱਕਰਵਾਰ ਨੂੰ ਸਵੇਰੇ 10.00 ਵਜੇ, ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਿਖੇ ਪਹੁੰਚ ਸਕਦੇ ਹਨ। ਪ੍ਰਬੰਧਕੀ ਸ਼ਾਖਾ ਤੋਂ ਸ੍ਰੀ ਹਰਜੀਤ ਸਿੰਘ ਨੰਗਲ ਸੋਹਲ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਦਫਤਰ ਦੇ ਮੋਬਾਇਲ ਨੰਬਰ 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।
