AAP ਦੇ ਸੰਜੀਵ ਅਰੋੜਾ ਨੇ 10637 ਵੋਟਾਂ ਦੇ ਫਰਕ ਨਾਲ ਜਿੱਤੀ ਲੁਧਿਆਣਾ ਪੱਛਮੀ ਸੀਟ.

ਲੁਧਿਆਣਾ (ਵਾਸੂ ਜੇਤਲੀ) : ਪੱਛਮੀ ਹਲਕੇ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਨੇ ਬਾਜ਼ੀ ਮਾਰਦਿਆਂ ਧੂਆਂਧਾਰ ਜਿੱਤ ਦਰਜ ਕੀਤੀ ਹੈ। ਉਹਨਾਂ ਨੇ 

 ਕੁਲ ਪੋਲ ਹੋਈਆਂ 90160 ਵੋਟਾਂ ਵਿਚੋਂ ਹਾਸਿਲ ਕੀਤੀਆਂ 35179 ਵੋਟਾਂ।  ਦੂਜੇ ਨੰਬਰ ਤੇ ਰਹੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਨੂੰ ਮਿਲੇ 24542 ਵੋਟ।

ਭਾਜਪਾ ਦੇ ਜੀਵਨ ਗੁਪਤਾ ਨੇ 20323 ਵੋਟਾਂ ਪ੍ਰਾਪਤ ਕੀਤੀਆਂ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਸਿਰਫ 8203 ਵੋਟਾਂ ਹੀ ਲੈਣ ਵਿੱਚ ਕਾਮਯਾਬ ਹੋ ਸਕੇ।      CM ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ 'ਤੇ ਸਭ ਨੂੰ ਵਧਾਈਆਂ ਦਿੰਦਿਆਂ X 'ਤੇ ਲਿਖਿਆ - ਵੱਡੀ ਲੀਡ ਨਾਲ ਮਿਲੀ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ। 


ਜ਼ਿਮਨੀ ਚੋਣ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ 'ਤੇ ਪੂਰਾ ਕਰਾਂਗੇ। ਸੰਜੀਵ ਅਰੋੜਾ ਜੀ ਨੂੰ ਬਹੁਤ-ਬਹੁਤ ਮੁਬਾਰਕਾਂ। ਨਾਲ ਹੀ ਇਸ ਜਿੱਤ ਲਈ ਦਿਨ ਰਾਤ ਮਿਹਨਤ ਕਰਨ ਵਾਲੀ ਸਮੁੱਚੀ ਲੀਡਰਸ਼ਿਪ ਤੇ ਵਲੰਟੀਅਰਾਂ ਨੂੰ ਵੀ ਬਹੁਤ-ਬਹੁਤ ਵਧਾਈਆਂ।