ਸੰਜੀਵ ਅਰੋੜਾ ਤੇ ਪਰਿਵਾਰਿਕ ਮੈਂਬਰਾਂ ਨੇ ਕੀਤੀ CM ਮਾਨ ਨਾਲ ਮੁਲਾਕਾਤ.
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਪਰਿਵਾਰ ਸਮੇਤ ਮਿਲਣ ਲਈ ਪਹੁੰਚੇ। CM ਮਾਨ ਨੇ ਉਹਨਾਂ ਨੂੰ ਨਵੀਂ ਜ਼ਿੰਮੇਵਾਰੀ ਦੀਆਂ ਵਧਾਈਆਂ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦੇਣ ਦੇ ਨਾਲ ਹੀ ਇਹ ਆਸ ਪ੍ਰਗਟ ਕੀਤੀ ਕਿ ਸੰਜੀਵ ਅਰੋੜਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਦ੍ਰਿੜਤਾ ਅਤੇ ਨਿਰਪੱਖ ਹੋ ਕੇ ਬਾਖ਼ੂਬੀ ਨਿਭਾਉਣਗੇ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ 'ਚ ਆਪਣਾ ਯੋਗਦਾਨ ਪਾਉਣਗੇ।
