ਕੇਂਦਰੀ ਟਰੇਡ ਯੂਨੀਅਨਾਂ ਅਤੇ ਫੈਡਰੇਸ਼ਨ ਵੱਲੋਂ ਭਾਰਤ ਬੰਦ ਦੀ ਹਮਾਇਤ ਵਿੱਚ ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਰੋਸ ਧਰਨਾ.
ਅੰਮ੍ਰਿਤਸਰ/ ਜੰਡਿਆਲਾ ਗੁਰੂ/ਸਤਿੰਦਰ ਸਿੰਘ ਅਠਵਾਲ ਕੇਂਦਰੀ ਟਰੇਡ ਯੂਨੀਅਨਾਂ ਅਤੇ ਫੈਡਰੇਸ਼ਨਾ ਵੱਲੋਂ ਕੀਤੇ ਜਾ ਰਿਹੇ ਸੰਘਰਸ਼ ਦੀ ਹਮਾਇਤ ਵਿੱਚ ਮੰਡਲ ਜੰਡਿਆਲਾ ਗੁਰੂ ਵਿਖੇ ਟੈਕਨੀਕਲ ਸਰਵਿਸ ਯੂਨੀਅਨ (ਰਜਿ) ਵੱਲੋਂ ਸਾਥੀ ਬਿਕਰਮਜੀਤ ਸਿੰਘ ਡਵੀਜ਼ਨ ਪ੍ਰਧਾਨ ਦੀ ਪ੍ਰਧਾਨਗੀ ਹੇਠ ਵਿਸ਼ਾਲ ਧਰਨਾਂ ਦਿੱਤਾ ਗਿਆ। ਧਰਨੇ ਦੌਰਾਨ ਬੋਲਦੇ ਹੋਏ ਬੁਲਾਰਿਆ ਨੇ ਪਿਛਲੇ 10 ਸਾਲਾਂ ਤੋਂ ਕੇਂਦਰ ਸਰਕਾਰ ਵੱਲੋਂ ਵੱਖ ਵੱਖ ਅਦਾਰਿਆ ਰੇਲਵੇ ਬਿਜਲੀ ਵਿਭਾਗ, ਟੈਲੀਫੋਨ ਵਿਭਾਗ, ਡਾਕ ਵਿਭਾਗ, ਬੰਦਰਗਾਹਾਂ, ਏਅਰ ਇੰਡੀਆ, ਕੋਲਾ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ, ਬੈਂਕਾਂ ਆਦਿ ਦਾ ਨਿੱਜੀਕਰਨ ਕਰਕੇ ਅਧਾਰੇ ਕਾਰਪੋਰੇਟ ਘਰਾਣਿਆਂ ਨੂੰ ਕੌਡੀਆਂ ਦੇ ਭਾਅ ਵੇਚ ਜਾ ਰਹੇ ਹਨ। 44 ਕਾਨੂੰਨ ਰੱਦ ਕਰਕੇ 4 ਕਿਰਤ ਕੋਡ ਲਾਗੂ ਕੀਤੇ ਜਾ ਰਿਹੇ ਹਨ। ਉਹਨਾਂ ਕਿਹਾ ਕਾ ਕਿਸਾਨਾਂ ਦੀਆਂ ਜਮੀਨਾਂ ਧੱਕੇ ਨਾਲ ਐਕਵਾਇਰ ਕੀਤੀਆਂ ਜਾ ਰਹੀਆਂ ਹਨ, ਮਜ਼ਦੂਰਾਂ ਨੂੰ ਆਪਣੀ ਕਿਰਤ ਦੀ ਸਹੀ ਮਜ਼ਦੂਰੀ ਨਹੀਂ ਦਿੱਤੀ ਜਾ ਰਹੀ, ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਅੱਖੋਂ ਪਰੋਖੇ ਕਰਕੇ ਦੇਸ਼ ਵਿੱਚ ਧਾਰਮਿਕ ਫਿਰਕਾ ਪ੍ਰਸਤੀ ਫਲਾਈ ਜਾ ਰਹੀ ਹੈ । ਕੇਂਦਰ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ ਤੇ ਇਹਨਾਂ ਅਧਾਰਿਆਂ ਵਿੱਚ ਰੈਗੂਲਰ ਭਰਤੀ ਕੀਤੀ ਜਾਵੇ ਤਾਂ ਜੋ ਦੇਸ਼ ਵਿੱਚ ਬੇਰੁਜ਼ਗਾਰੀ ਬੰਦ ਕੀਤੀ ਜਾ ਸਕੇ। ਅਗਨੀ ਵੀਰਾਂ ਦੀ ਜਗ੍ਹਾ ਫੌਜ ਵਿੱਚ ਪਹਿਲਾ ਦੀ ਤਰ੍ਹਾਂ ਭਰਤੀ ਕੀਤੀ ਜਾਵੇ। ਕਿਸਾਨਾਂ ਦੀ ਜਬਰੀ ਅਕਵਾਇਰ ਕੀਤੀ ਜਾ ਰਹੀ ਉਪਜਾਊ ਜਮੀਨ ਨੂੰ ਅਕਵਾਇਰ ਕਰਨਾ ਬੰਦ ਕੀਤਾ ਜਾਵੇ। ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ। ਉਪਰੋਕਤ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸਾਥੀ ਕੁਲਦੀਪ ਸਿੰਘ ਉਦੋਕੇ ਕਨਵੀਨਰ ਪੰਜਾਬ, ਦਲਬੀਰ ਸਿੰਘ ਜੌਹਲ ਕੈਸ਼ੀਅਰ ਪੰਜਾਬ, ਜੈਮਲ ਸਿੰਘ ਪ੍ਰਧਾਨ ਬਾਰਡਰ ਜੋਨ ,ਗੁਰਵਿੰਦਰ ਸਿੰਘ ਮਨੋਜ ਕੁਮਾਰ ,ਜੋਗਿੰਦਰ ਸਿੰਘ ਸੋਢੀ, ਸੁਖਦੇਵ ਸਿੰਘ ਮੁੱਛਲ ,ਅਮਨਦੀਪ ਸਿੰਘ ਜਾਣੀਆ, ਗਗਨਦੀਪ ਸਿੰਘ ਪ੍ਰਧਾਨ ਸਪੋਟ ਬਿਲਿੰਗ ਯੂਨੀਅਨ ਪੰਜਾਬ ,ਅਮਨਪ੍ਰੀਤ ਸਿੰਘ ਪ੍ਰਧਾਨ ਐਮ ਐਸ ਯੂ, ਗੁਰਦੇਵ ਸਿੰਘ ,ਸੁਖਵਿੰਦਰ ਸਿੰਘ , ਗੁਰਮੁਖ ਸਿੰਘ, ਬਲਬੀਰ ਸਿੰਘ, ਜਤਿੰਦਰ ਸਿੰਘ, ਰਵਿੰਦਰ ਪਾਲ ਸਿੰਘ, ਹਰਜਿੰਦਰ ਸਿੰਘ ਸੋਨੂ ,ਹਰਮਨਦੀਪ ਸਿੰਘ ਰਜਿੰਦਰ ਮਸੀਹ, ਬਿਕਰਮਜੀਤ ਸਿੰਘ, ਬਲਵਿੰਦਰ ਸਿੰਘ, ਸੁਖਬੀਰ ਸਿੰਘ ਮੀਟਰ ਰੀਡਰ ਆਦਿ ਹਾਜ਼ਰ ਸਨ।
