ਭਾਈ ਮੰਝ ਸੇਵਕ ਜੱਥੇ ਵਲੋਂ ਲੜੀਵਾਰ ਕੀਰਤਨ ਸਮਾਗਮ ਸਿਮਰਨ ਅਭਿਆਸ ਪ੍ਰੋਗਰਾਮ ਕਰਵਾਇਆ.
ਲੁਧਿਆਣਾ, 28 ਜੁਲਾਈ (ਸਰਬਜੀਤ ਲੁਧਿਆਣਵੀ) : ਸਿਮਰਨ ਅਭਿਆਸ ਪ੍ਰੋਗਰਾਮ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਦਸ਼ਮੇਸ਼ ਨਗਰ ਵਿਖੇ ਭਾਈ ਮੰਝ ਸੇਵਕ ਜਥਾ ਮਾਡਲ ਗਰਾਮ ਲੁਧਿਆਣਾ ਵਲੋਂ ਲੜੀਵਾਰ ਕੀਰਤਨ ਸਮਾਗਮ ਸਿਮਰਨ ਅਭਿਆਸ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਭਾਈ ਗੁਰਚਰਨ ਸਿੰਘ, ਭਾਈ ਅਮਰੀਕ ਸਿੰਘ, ਭਾਈ ਇੰਦਰਪ੍ਰੀਤ ਸਿੰਘ, ਬੀਬੀ ਗੁਰਮੀਤ ਕੌਰ ਅਤੇ ਉਚੇਚੇ ਤੌਰ 'ਤੇ ਭਾਈ ਪ੍ਰਹਿਲਾਦ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਭਾਈ ਭੁਪਿੰਦਰ ਸਿੰਘ ਬੱਗਾ ਨੇ ਆਈਆਂ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਗੁਰਦੁਆਰਾ ਸਾਹਿਬ ਦੇ ਪੑਧਾਨ ਕੁਲਦੀਪ ਸਿੰਘ ਮਠਾੜੂ ਨੇ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਗੁਰਦੁਆਰਾ ਸਾਹਿਬ ਦੇ ਮੈਂਬਰ ਰਾਜਿੰਦਰ ਸਿੰਘ ਅਕਾਲ ਵਾਲੇ ਦਾ ਸਨਮਾਨ ਗੁਰਦੁਆਰਾ ਸਿੰਘ ਸਭਾ ਮਾਡਲ ਗਰਾਮ ਦੇ ਪੑਧਾਨ ਹਰਭਜਨ ਸਿੰਘ ਸਚਦੇਵਾ, ਅਰਵਿੰਦਰ ਪਾਲ ਸਿੰਘ ਬੰਟੀ, ਰਾਜਿੰਦਰ ਸਿੰਘ, ਪਰਮਜੀਤ ਸਿੰਘ, ਹਰਵਿੰਦਰ ਮੋਹਨ ਸਿੰਘ ਖਾਲਸਾ, ਭੁਪਿੰਦਰ ਸਿੰਘ ਬੱਗਾ, ਜਸਬੀਰ ਸਿੰਘ ਵਾਲੀਆ ਅਤੇ ਕੰਵਲਜੀਤ ਸਿੰਘ ਨੇ ਕੀਤਾ। ਜਥੇ ਦੇ ਮੈਂਬਰ ਰਮਨਦੀਪ ਸਿੰਘ, ਗਗਨਦੀਪ ਸਿੰਘ, ਤਜਿੰਦਰ ਸਿੰਘ, ਰਘਬੀਰ ਸਿੰਘ, ਪ੍ਰਵਿੰਦਰ ਪਾਲ ਸਿੰਘ, ਇਸ਼ਦੀਪ ਸਿੰਘ ਆਦਿ ਹਾਜ਼ਰ ਸਨ। ਸਮਾਪਤੀ ਉਪ੍ਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
