ਭਾਈ ਜਸਬੀਰ ਸਿੰਘ ਖਾਲਸਾ ਵੱਲੋ ਆਰੰਭੀ ਧਰਮ ਪ੍ਰਚਾਰ ਦੀ ਲਹਿਰ ਪੰਥ ਲਈ ਇੱਕ ਚਾਨਣ ਮੁਨਾਰਾ ਸੀ-ਇੰਦਰਜੀਤ ਸਿੰਘ ਮਕੱੜ.

 



ਲੁਧਿਆਣਾ (ਰਾਕੇਸ਼ ਅਰੋੜਾ) - ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਵੱਲੋ ਸਿੱਖੀ ਦੀ ਫੁਲਵਾੜੀ ਨੂੰ ਹੋਰ ਪ੍ਰਫੁੱਲਤ ਕਰਨ ਹਿੱਤ ਨਿਸ਼ਕਾਮ ਤੌਰ ਤੇ ਚਲਾਈ ਗਈ ਧਰਮ ਪ੍ਰਚਾਰ ਦੀ ਲਹਿਰ ਸਮੁੱਚੇ ਪੰਥ ਲਈ ਇੱਕ ਚਾਨਣ ਮੁਨਾਰਾ ਸੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ.ਇੰਦਰਜੀਤ ਸਿੰਘ ਮਕੱੜ ਪ੍ਰਧਾਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਨੇ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਗੁਰ ਸ਼ਬਦ ਪ੍ਰਚਾਰ ਸਭਾ ਸੋਹਾਣਾ ਸਾਖਾ ਲੁਧਿਆਣਾ ਵੱਲੋ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਖਾਲਸਾ ਖੰਨੇ ਵਾਲਿਆਂ

 ਵੱਲੋ ਆਰੰਭੀ ਧਰਮ ਪ੍ਰਚਾਰ ਦੀ ਮੁਹਿੰਮ ਦੀ ਲੜ੍ਹੀ ਦੇ ਅੰਤਰਗਤ ਆਯੋਜਿਤ ਕੀਤੇ ਗਏ  ਕੀਰਤਨ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ।ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਪੰਥ ਪ੍ਰਚਾਰਕ ਭਾਈ ਦਵਿੰਦਰ ਸਿੰਘ ਖਾਲਸਾ ਸੁਹਾਣੇ ਵਾਲਿਆ ਤੇ ਅੰਮ੍ਰਿਤ ਸਾਗਰ ਪਰਿਵਾਰ ਦੇ ਨਿੱਘੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ  ਕੀਰਤਨ ਸਮਾਗਮ ਸੇਵਾ ਤੇ ਸਿਮਰਨ ਦੇ ਸਿਧਾਂਤ ਉਪਰ ਪਹਿਰਾ ਦੇਣ ਵਾਲੇ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਜੀ ਵੱਲੋ ਆਰੰਭ ਕੀਤੀ ਗਈ ਨਿਸ਼ਕਾਮ ਕੀਰਤਨ ਸਮਾਗਮਾਂ ਦੀ ਲੜੀ ਨੂੰ ਅੱਗੇ ਤੌਰਨ ਵਿੱਚ ਹੋਰ ਸਹਾਈ ਸਿੱਧ ਹੋਇਆ ਹੈ! ਜਿਸ ਸਦਕਾ ਸਿੱਖੀ ਦੀ ਫੁਲਵਾੜੀ ਨੂੰ ਹੋਰ ਪ੍ਰਫੁੱਲਤ ਹੋਵੇਗੀ।ਇਸ ਤੋ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਦੇ ਅੰਦਰ   ਬੀਬੀ ਜਸਪ੍ਰੀਤ ਕੌਰ ਲਖਨਊ ਵਾਲਿਆ ਦੇ ਸ਼ਬਦੀ ਜੱਥੇ ਨੇ ਵਿਸ਼ੇਸ਼ ਤੌਰ ਤੇ ਆਪਣੀਆਂ ਹਾਜਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਬੀਬੀ ਮਨਜਿੰਦਰ ਕੌਰ ਬੱਬਲੀ, ਬੀਬੀ ਜਸਬੀਰ ਕੌਰ, ਬੀਬੀ ਅਮਨ ਕੌਰ,ਸ. ਬਲਬੀਰ ਸਿੰਘ ਭਾਟੀਆ ਤੇ ਸ. ਜੋਗਿੰਦਰ ਸਿੰਘ ਸਲੂਜਾ ਨੇ ਸਾਂਝੇ ਤੌਰ ਤੇ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ।ਗੁਰਮਤਿ ਸਮਾਗਮ ਅੰਦਰ ਸ. ਰਣਜੀਤ ਸਿੰਘ ਖਾਲਸਾ ਬੈਂਕ ਵਾਲੇ,ਤਰਵਿੰਦਰ ਸਿੰਘ 

ਦਰਸ਼ਨ ਸਿੰਘ,ਹਰਪੁਨੀਤ ਸਿੰਘ

ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ,ਰਜਿੰਦਰ ਸਿੰਘ ਡੰਗ,ਹਰਮੀਤ ਸਿੰਘ ਡੰਗ, ਗੁਰਦੀਪ ਸਿੰਘ ਡੀਮਾਰਟੇ ਸੁਰਿੰਦਰਪਾਲ ਸਿੰਘ ਭੁਟੀਆਨੀ,ਇੰਦਰਬੀਰ ਸਿੰਘ ਬੱਤਰਾ ,ਅਵਤਾਰ ਸਿੰਘ ਮਿੱਡਾ, ਸਿੰਘ,ਵਿਸ਼ੇਸ਼ ਤੌਰ ਤੇ ਹਾਜਰ ਸਨ।