ਪੰਜਾਬ ਵਿਰਾਸਤੀ ਅਤੇ ਆਧੁਨਿਕ ਖੇਡਾਂ 'ਚ ਬਣੇਗਾ ਰੋਲ ਮਾਡਲ : ਸੋਨੀਆ ਅਲਗ.
ਕਿਹਾ -ਪੰਜਾਬ 'ਚ ਜਲਦ ਸ਼ੁਰੂ ਹੋ ਜਾਵੇਗੀ ਪਿਕੱਲਬਾਲ ਖੇਡ
ਲੁਧਿਆਣਾ, 10 ਅਗਸਤ (ਸਰਬਜੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਚਲਾਈ ਗਈ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਦਾ ਸਫਾਇਆ ਕੀਤਾ ਜਾ ਰਿਹਾ ਹੈ। ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਪਿੰਡ ਪੱਧਰ 'ਤੇ ਰਿਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰ ਰਹੀ ਹੈ। ਇਹ ਗੱਲ ਆਮ ਆਦਮੀ ਪਾਰਟੀ ਦੇ ਸਪੋਰਟਸ ਵਿੰਗ ਲੁਧਿਆਣਾ ਦੀ ਪ੍ਰਧਾਨ ਤੇ ਪਿੱਕਲਬੈਲ ਐਸੋਸੀਏਸ਼ਨ ਪੰਜਾਬ ਦੀ ਜੁਆਇੰਟ ਸਕੱਤਰ ਸੋਨੀਆ ਅਲਗ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਹੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਵਿਰਾਸਤੀ ਪੇਂਡੂ ਖੇਡ ਬੈਲ ਗੱਡੀਆਂ ਦੀ ਦੌੜ 'ਤੇ ਸੁਪਰੀਮ ਕੋਰਟ ਵੱਲੋਂ ਲਗਾਈ ਗਈ ਰੋਕ ਨੂੰ ਵਿਧਾਨ ਸਭਾ 'ਚ ਮਤਾ ਪਾਸ ਕਰਕੇ ਹਟਾ ਕੇ ਦਿੱਤਾ ਗਿਆ ਹੈ। ਜਿਸ ਨਾਲ ਮੁੜ ਤੋਂ ਪੰਜਾਬ ਦੀ ਵਿਰਾਸਤੀ ਪੇਂਡੂ ਖੇਡ ਮੇਲਿਆਂ ਵਿੱਚ ਪੇਂਡੂ ਖੇਡ ਬੈਲ ਗੱਡੀਆਂ ਦੀ ਦੌੜਾਂ ਦੀ ਸ਼ੁਰੂਆਤ ਹੋ ਜਾਵੇਗੀ।
ਪ੍ਰਧਾਨ ਸੋਨੀਆ ਅਲਗ ਨੇ ਕਿਹਾ ਕਿ ਪੰਜਾਬ ਵਿੱਚ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸਾਹਿਤ ਕੀਤਾ ਜਾ ਰਿਹਾ ਹੈ। ਨੌਜਵਾਨਾਂ ਦੇ ਵਧ ਰਹੇ ਉਤਸ਼ਾਹ ਨੂੰ ਦੇਖਦੇ ਹੋਏ ਵਿਰਾਸਤੀ ਖੇਡਾਂ ਦੇ ਨਾਲ ਨਾਲ ਆਧੁਨਿਕ ਖੇਡ ਪਿੱਕਲਬੈਲ ਨੂੰ ਵੀ ਪੰਜਾਬ ਵਿੱਚ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸ ਦਾ ਐਲਾਨ ਜਲਦ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਖੇਡ ਨੂੰ ਪੰਜਾਬ ਵਿੱਚ ਸ਼ੁਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰੀ ਝੰਡੀ ਦੇ ਦਿੱਤੀ ਹੈ। ਇਸ ਖੇਡ ਦੇ ਸ਼ੁਰੂ ਹੋਣ ਨਾਲ ਪੰਜਾਬ ਖੇਡਾਂ ਵਿੱਚ ਇੱਕ ਵਿਸ਼ੇਸ਼ ਹਬ ਬਣ ਜਾਵੇਗਾ। ਪ੍ਰਧਾਨ ਸੋਨੀਆ ਅਲਗ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਆਧੁਨਿਕ ਖੇਡਾਂ ਦੀ ਸ਼ੁਰੂਆਤ ਕੀਤੀ ਜਾਵੇਗੀ।