ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾ ਰਹੀ ਹੈ ‘ਆਮ ਆਦਮੀ ਪਾਰਟੀ’ ਦੀ ਸਰਕਾਰ : ਵਿਜੈ ਦਾਨਵ.
ਪੰਜਾਬ ਦਾ ਦੌਰਾ ਕਰਕੇ ਦਲਿਤ ਸਮਾਜ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਹੱਲ
ਲੁਧਿਆਣਾ 12 ਅਗਸਤ (ਰਾਕੇਸ ਅਰੋੜਾ) -
ਅੱਜ ਸ੍ਰੀ ਵਿਜੈ ਦਾਨਵ ਚੇਅਰਮੈਨ ਦਲਿਤ ਵਿਕਾਸ ਬੋਰਡ ਪੰਜਾਬ ਸਰਕਾਰ ਦੀ ਅਗਵਾਈ ਵਿਚ ਇਕ ਪ੍ਰੈਸ ਵਾਰਤਾ ਦਾ ਆਯੋਜਨ ਸਥਾਨਕ ਲੁਧਿਆਣਾ ਕਲੱਬ ਵਿਖੇ ਕੀਤਾ ਗਿਆ। ਇਸ ਮੌਕੇ ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਵਿਜੈ ਦਾਨਵ ਨੇ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਦਲਿਤ ਵਿਕਾਸ ਬੋਰਡ ਦਾ ਚੇਅਰਮੈਨ ਬਣਾਏ ਜਾਣ ’ਤੇ ਆਮ ਆਦਮੀ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆਂ, ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ, ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਅਤੇ ਸਮੂਹ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ ਕਿਉਂਕਿ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੇ ਮੈਨੂੰ ਪੰਜਾਬ ਦੇ 1 ਕਰੋੜ 40 ਲੱਖ ਦਲਿਤ ਸਮਾਜ ਦੇ ਲੋਕਾਂ ਦੀ ਪ੍ਰਤੀਨਿਧਤਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਦੱਸਿਆ ਉਹ ਪਾਰਟੀ ਹਾਈਕਮਾਂਡ ਨੂੰ ਪੂਰੀ ਵਿਸ਼ਵਾਸ਼ ਦਿਵਾਉਣਾ ਚਾਹੁੰਦੇ ਹਨ ਕਿ ਪਾਰਟੀ ਨੇ ਜੋ ਮੇਰੇ ’ਤੇ ਭਰੋਸਾ ਜਤਾ ਕੇ ਮੈਨੂੰ ਜੋ ਜਿੰਮੇਵਾਰੀ ਦਿੱਤੀ ਹੈ ਉਹ ਇਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਆਖਿਆ ਕਿ ਉਹ ਪਿਛਲੇ 45 ਸਾਲਾਂ ਤੋਂ ਦਲਿਤ ਸਮਾਜ ਦੇ ਲੋਕਾਂ ਦੇ ਭਲੇ ਲਈ ਕੰਮ ਕਰ ਰਹੇ ਹਨ ਅਤੇ ਪਿਛਲੇ ਸਮੇ ਦੌਰਾਨ ਮੇਰੇ ਵਲੋਂ ਦਲਿਤ ਸਮਾਜ ਦੀਆਂ, ਧਾਰਮਿਕ, ਸਮਾਜਿਕ, ਸਿੱਖਿਆ, ਸਿਹਤ, ਰਾਜਨੀਤਿਕ, ਨਗਰ ਨਿਗਮ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਚੁੱਕਿਆ ਗਿਆ ਤੇ ਇਨ੍ਹਾਂ ਨੂੰ ਹੱਲ ਕਰਾਉਣ ਲਈ ਪੁਰਜੋਰ ਯਤਨ ਕੀਤੇ ਗਏ ਅਤੇ ਅੱਗੇ ਵੀ ਮੇਰੇ ਵਲੋਂ ਦਲਿਤ ਸਮਾਜ ਦੇ ਮਾਣ ਸਨਮਾਨ ਦੀ ਲੜਾਈ ਨੂੰ ਪਹਿਲ ਦੇ ਆਧਾਰ ਤੇ ਲੜਿਆ ਜਾਵੇਗਾ। ਉਨ੍ਹਾਂ ਵਿਸ਼ੇਸ਼ ਤੌਰ ਦੱਸਿਆ ਕਿ ਬਹੁਤ ਜਲਦੀ ਹੀ ਅਗਲੇ ਦਿਨਾਂ ਵਿਚ ਮੇਰੇ ਵਲੋਂ ਪੂਰੇ ਪੰਜਾਬ ਦੇ ਦੌਰਾ ਕੀਤਾ ਜਾਵੇਗਾ ਅਤੇ ਜਿਥੇ ਸਮੁੱਚੇ ਦਲਿਤ ਸਮਾਜ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਪਹਿਲ ਦੇ ਆਧਾਰ ਤੇ ਮੁੱਖ ਮੰਤਰੀ ਨਾਲ ਮਿਲ ਕੇ ਹੱਲ ਕਰਾਇਆ ਜਾਵੇਗਾ ਅਤੇ ਦਲਿਤ ਸਮਾਜ ਨੂੰ ਵੱਡੇ ਪੱਧਰ ਤੇ ਆਮ ਆਦਮੀ ਪਾਰਟੀ ਨਾਲ ਜੋੜਿਆ ਜਾਵੇਗਾ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਾਣਯੋਗ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸਰਕਾਰ ਨੇ ਸਾਢੇ ਤਿੰਨ ਸਾਲਾਂ ਵਿੱਚ ਸੂਬੇ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਕਰੀਬ 50 ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ, 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ ,ਕਿਸਾਨਾਂ ਨੂੰ ਬਿਜਲੀ ਮੁਫਤ ਦਿੱਤੀ, ਪੈਨਸ਼ਨਾਂ ਵਿੱਚ ਵਾਧਾ ਕੀਤਾ ,ਸਕੂਲ ਅਪਗ੍ਰੇਡ ਕੀਤੇ ,ਹਸਪਤਾਲਾਂ ਵਿੱਚ ਸਹੀ ਇਲਾਜ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੈਡੀਕਲ ਸਹੂਲਤਾਂ ਅਤੇ ਗਰੀਬਾਂ ਲਈ 10 ਲੱਖ ਦਾ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਾਇਆ ਗਿਆ ਤੇ ਹਰ ਵਰਗ ਦੀ ਭਲਾਈ ਲਈ ਕੰਮ ਕੀਤੇ ਤੇ ਆਮ ਆਦਮੀ ਪਾਰਟੀ ਪੰਜਾਬ ਵਿਚ ਹਰੇਕ ਵਰਗ ਦੇ ਭਲੇ ਲਈ ਕੰਮ ਕਰ ਰਹੀ ਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ ਅਤੇ ਮੇਰੇ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਜਿਤਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਸਮੁੱਚੀ ਪੰਜਾਬ ਦੀ ਦੀ ਜਨਤਾ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਸ. ਭਗਵੰਤ ਸਿੰਘ ਮਾਨ ਨੂੰ ਫ਼ਿਰ ਤੋਂ ਮੁੱਖ ਮੰਤਰੀ ਬਣਾਏਗੀ। ਇਸ ਮੌਕੇ ਭਾਵਾਧਸ ਆਈ ਟੀ ਵਿੰਗ ਦੇ ਪ੍ਰਧਾਨ ਕਨੌਜ ਦਾਨਵ ਵੀ ਹਾਜ਼ਰ ਸਨ।
