ਡੇਅਰੀ ਵਿਕਾਸ ਵਿਭਾਗ ਵੱਲੋਂ 4 ਹਫ਼ਤੇ ਦੀ ਟ੍ਰੇਨਿੰਗ ਤੋਂ ਬਾਅਦ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ.

 

ਲੁਧਿਆਣਾ, 14 ਅਗਸਤ (ਵਾਸੂ ਜੇਤਲੀ) - ਕੈਬਿਨਟ ਮੰਤਰੀ ਪੰਜਾਬ, ਗੁਰਮੀਤ ਸਿੰਘ ਖੁੱਡੀਆ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ  ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਸਿਖਿਆਰਥੀਆਂ ਲਈ ਚਲਾਏ ਜਾ ਰਹੀ 4 ਹਫਤੇ ਦੀ ਡੇਅਰੀ ਸਿਖਲਾਈ ਦੇ ਤੀਸਰੇ ਬੈਚ ਦੇ ਸਮਾਪਤ ਹੋਣ 'ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਸੀਨੀਅਰ ਕਾਰਜਕਾਰੀ ਅਫਸਰ ਕਮ ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੇਂਦਰ ਬੀਜਾ (ਲੁਧਿਆਣਾ) ਦਲਬੀਰ ਕੁਮਾਰ ਵਲੋਂ ਕੀਤੀ ਗਈ।


ਇਸ ਮੌਕੇ  ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਵੱਧ ਤੋਂ ਵੱਧ ਵਿਭਾਗੀ ਸਕੀਮਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਸੀਨੀਅਰ ਕਾਰਜਕਾਰੀ ਅਫਸਰ ਨੇ ਦੱਸਿਆ ਕਿ ਵਿਭਾਗ ਵਲੋਂ 2,5,10,20 ਪਸੂਆਂ ਦੇ ਡੇਅਰੀ ਯੂਨਿਟ ਬਣਾਉਣ 'ਤੇ ਲੋਨ ਕੇਸ ਕਰਵਾ ਕੇ ਸਬਸਿਡੀ ਦਿਵਾਈ ਜਾਂਦੀ ਹੈ। ਇਸ ਤੋਂ ਇਲਾਵਾ ਵਿਭਾਗ ਵਲੋਂ ਮਿਲਕਿੰਗ ਮਸੀਨ, ਫੌਡਰ ਹਾਰਵੈਸਟਰ 'ਤੇ ਸਬਸਿਡੀ ਸਰਕਾਰ ਤੋਂ ਪ੍ਰਾਪਤ ਹੋਣ 'ਤੇ ਜਾਰੀ ਕਰਵਾਈ ਜਾਂਦੀ ਹੈ।


ਇਹ ਸਿਖਲਾਈ ਪ੍ਰੋਗਰਾਮ ਤਹਿਤ ਜ਼ਿਲ੍ਹਾ ਲੁਧਿਆਣਾ, ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਮਲੇਰਕੋਟਲਾ ਦੇ ਸਿਖਿਆਰਥੀਆਂ ਨੂੰ ਟ੍ਰੇਨਿੰਗ ਕਰਵਾਈ ਗਈ।


ਡੇਅਰੀ ਉਦਮ ਸਿਖਲਾਈ ਲਈ ਚਾਹਵਾਨ ਸਿਖਿਆਰਥੀ ਆਪਣੇ ਜਿਲ੍ਹੇ ਦੇ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਦੇ ਦਫਤਰ ਵਿੱਚ ਪ੍ਰਾਸਪੈਕਟਸ ਭਰਕੇ ਟ੍ਰੇਨਿੰਗ ਵਿੱਚ ਭਾਗ ਲੈ ਸਕਦੇ ਹਨ । ਇਸ ਸਰਟੀਫਿਰੇਟ ਵੰਡ ਸਮਾਰੌਹ ਦੌਰਾਨ ਦੌਰਾਨ ਦਲਬੀਰ ਕੁਮਾਰ ਸੀਨੀਅਰ ਕਾਰਜਕਾਰੀ ਅਫਸਰ ਬੀਜਾ, ਹਰਵਿੰਦਰ ਸਿੰਘ, ਹਰਿੰਦਰ ਸਿੰਘ, ਰਾਜਨ, ਅਗਮਪ੍ਰੀਤ ਕੌਰ, ਪ੍ਰਿਆ ਬਾਹਰੀ ਹਾਜਰ ਸਨ।  ਵਧੇਰੇ ਜਾਣਕਾਰੀ ਲਈ 01628-264566 ਜਾਂ 81461-00543 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।