ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ.
ਲੁਧਿਆਣਾ (ਰਾਕੇਸ਼ ਅਰੋੜਾ) - ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ।ਜਿਸ ਅੰਦਰ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਮਨਦੀਪ ਸਿੰਘ ਜੀ ਹਜ਼ੂਰੀ ਰਾਗੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਸ਼੍ਰੀ ਆਨੰਦਪੁਰ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਉਨ੍ਹਾਂ ਨੇ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਦੁਨੀਆਂ ਦੇ ਮਹਾਨ ਗ੍ਰੰਥਾਂ ਵਿਚੋਂ ਇੱਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਇੱਕ ਅਜਿਹਾ
ਸਰਵੋਤਮ ਧਾਰਮਿਕ, ਵਿਲੱਖਣ, ਸਰਬ-ਸਾਂਝਾ ਅਤੇ ਅਦੁੱਤੀ ਗ੍ਰੰਥ ਹੈ।ਜਿਸ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ ਅਤੇ ਲੱਖਾਂ ਪ੍ਰਾਣੀ ਰੋਜ਼ਾਨਾ ਨਮਸਕਾਰ ਕਰਕੇ ਅਪਣੇ ਜੀਵਨ ਦੇ ਕਲਿਆਣ ਲਈ ਅਰਦਾਸ ਕਰਦੇ ਹਨ।ਇਸ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਬੱਤ ਦੇ ਗੁਰੂ ਹਨ।ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦਾ ਯਤਨ ਕਰੀਏ ਅਤੇ ਆਪ ਸ਼ਬਦ ਗੁਰੂ ਨਾਲ ਜੁੜ ਕੇ ਆਪਣਾ ਜੀਵਨ ਸਫਲ ਬਣਾਈਏ।
ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਜਿੱਥੇ ਸਾਝੇ ਤੌਰ ਤੇ ਗੁਰੂ ਘਰ ਦੇ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ,ਉੱਥੇ ਨਾਲ ਹੀ ਜਾਣਕਾਰੀ ਦਿੱਤੀ ਕੀ ਅਗਲੀ ਹਫਤੇ ਦੇ ਕੀਰਯਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਕ੍ਰਿਪਾਲ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦਾ ਕੀਰਤਨੀ ਜੱਥਾ ਆਪਣੀਆਂ ਹਾਜ਼ਰੀਆਂ। ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ।
ਕੀਰਤਨ ਸਮਾਗਮ ਦੌਰਾਨ ਸ. ਇੰਦਰਜੀਤ ਸਿੰਘ ਮੱਕੜ,ਸ.ਜਤਿੰਦਰਪਾਲ ਸਿੰਘ ਸਲੂਜਾ,ਕਰਨੈਲ ਸਿੰਘ ਬੇਦੀ, ਮਨਜੀਤ ਸਿੰਘ ਟੋਨੀ ,ਭੁਪਿੰਦਰਪਾਲ ਸਿੰਘ ਧਵਨ ,ਬਲਬੀਰ ਸਿੰਘ ਭਾਟੀਆ, ਜਗਪ੍ਰੀਤ ਸਿੰਘ ਮੱਕੜ, ਨਰਿੰਦਰਪਾਲ ਸਿੰਘ, ਮਨਜੀਤ ਸਿੰਘ ,ਤਰਲੋਚਨ ਸਿੰਘ ਸਾਂਬਰ,ਰਵਿੰਦਰ ਸਿੰਘਪੈਰੀ,ਆਗਿਆਪਾਲ ਸਿੰਘ ਚਾਵਲਾ,ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਸੁਰਿੰਦਰ ਸਿੰਘ ਸਚਦੇਵਾ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ,ਹਰਕੀਰਤ ਸਿੰਘ ਬਾਵਾ,ਜੁਗਿੰਦਰ ਸਿੰਘ, ਸਰਪੰਚ ਗੁਰਚਰਨ ਸਿੰਘ,ਏ.ਪੀ ਸਿੰਘ ਅਰੋੜਾ , ਜਗਦੇਵ ਸਿੰਘ ਕਲਸੀ,ਅੱਤਰ ਸਿੰਘ ਮੱਕੜ,ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ,, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
