ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਗਿਆ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ.
ਲੁਧਿਆਣਾ (ਵਾਸੂ ਜੇਤਲੀ): ਡਾ. ਏਵੀਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ, ਨੇੜੇ ਈਸਾ ਨਗਰੀ ਪੁੱਲੀ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਕ੍ਰਿਸ਼ਨ ਅਤੇ ਰਾਧਾ ਜੀ ਦੀਆਂ ਪੁਸ਼ਾਕਾਂ ਵਿੱਚ ਪਹੁੰਚੇ ਸਕੂਲੀ ਵਿਦਿਆਰਥੀ ਬਹੁਤ ਸੁੰਦਰ ਦਿੱਖ ਰਹੇ ਸਨ।
ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੰਦੇ ਹੋਏ, ਡਾ. ਏਵੀਐਮ ਐਜੂਕੇਸ਼ਨਲ ਸੋਸਾਇਟੀ ਦੇ ਮੁਖੀ ਰਾਜੀਵ ਕੁਮਾਰ ਲਵਲੀ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਨੇ ਦੁਨੀਆ ਨੂੰ ਸ਼੍ਰੀਮਦ ਭਗਵਤ ਗੀਤਾ ਨੂੰ ਅਨਿਆ ਖਿਲਾਫ ਲੜਦਿਆਂ ਚੰਗੇ ਕਰਮ ਕਰਨ ਦਾ ਸੰਦੇਸ਼ ਦਿੰਦਾ ਹੈ। ਉਹਨਾਂ ਨੇ ਦੱਸਿਆ ਹੈ ਕਿ ਸਕੂਲ ਵੱਲੋਂ ਹਰ ਤਿਉਹਾਰ ਬਹੁਤ ਹੀ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਜਾਂਦੇ ਹਨ।
ਇਸੇ ਤਰ੍ਹਾਂ, ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਗਾਬਾ ਨੇ ਵਿਦਿਆਰਥੀਆਂ ਅਤੇ ਸਮੂਹ ਸਕੂਲ ਸਟਾਫ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ। ਉਹਨਾਂ ਨੇ ਕਿਹਾ ਕਿ ਤਿਊਹਾਰ ਸਾਨੂੰ ਮਿਲ ਜੁਲ ਕੇ ਰਹਿਣ ਦਾ ਸੰਦੇਸ਼ ਦਿੰਦੇ ਹਨ।
ਜਿੱਥੇ ਹੋਰਨਾਂ ਤੋਂ ਇਲਾਵਾ, ਅਮਿਤਾ ਆਰ ਸਿੰਘ, ਦਮਨਜੀਤ ਕੌਰ, ਰਜਨੀ, ਰਿਤਿਕਾ, ਸ਼ਿੰਪੀ, ਸੋਨੀਆ, ਹਰਸ਼ ਬਾਲਾ ਵੀ ਮੌਜੂਦ ਰਹੇ।