ਗੁ.ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਦਰਬਾਰ ਹਾਲ ਦੇ ਹੋਰ ਵਿਸਥਾਰ ਦੀ ਕਾਰ ਸੇਵਾ ਜੈਕਾਰਿਆਂ ਦੀ ਗੂੰਜ 'ਚ ਹੋਈ ਆਰੰਭ.

 


ਸੰਗਤਾਂ  ਸੇਵਾ ਤੇ ਸਿਮਰਨ ਦੇ ਸਕੰਲਪ ਨਾਲ  ਜੁੜਨ -ਇੰਦਰਜੀਤ ਸਿੰਘ ਮੱਕੜ


ਲੁਧਿਆਣਾ, 17 ਅਗਸਤ  (ਰਾਕੇਸ਼ ਅਰੋੜਾ)  - ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ  ਦੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਨਿੱਘੇ ਸਹਿਯੋਗ ਦੇ ਨਾਲ ਅੱਜ ਮਹਾਨ ਤੱਪਸਵੀ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਨੂੰ ਸਮਰਪਿਤ  ਪਾਵਨ ਅਸਥਾਨ  ਦੇ ਦਰਬਾਰ ਹਾਲ ਨੂੰ ਵੱਡੇ ਕਰਨ ਦੀ ਸੇਵਾ ਜੈਕਾਰਿਆਂ ਦੀ ਗੂੰਜ 'ਚ ਆਰੰਭ ਹੋਈ।ਪਾਵਨ ਅਸਥਾਨ ਦੇ ਦਰਬਾਰ ਹਾਲ ਨੂੰ ਵੱਡਾ ਕਰਨ ਦੀ ਸੇਵਾ ਆਰੰਭਤਾ ਤੋ ਪਹਿਲਾਂ ਆਯੋਜਿਤ ਕੀਤੇ ਗਏ ਅਰਦਾਸ ਸਮਾਗਮ  ਦੌਰਾਨ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ  ਸ਼ਬਦ ਗੁਰੂ  ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ  ਅਤੇ ਸੇਵਾ ਦੈ ਸਕੰਲਪ ਨਾਲ ਜੁੜਨ ਦਾ ਸ਼ੰਦੇਸ਼ ਵੀ ਦੇਦੀ ਹੈ। ਉਹਨਾਂ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ  ਬੁੱਢਾ ਜੀ ਵੱਲੋਂ ਬਖ਼ਸ਼ੇ ਸੇਵ ਤੇ ਸਿਮਰਨ ਦੇ ਸੰਕਲਪ  ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਵਿਅਕਤੀ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ ।  ਇਸ ਦੌਰਾਨ ਉਨ੍ਹਾਂ  ਨੇ  ਕਿਹਾ ਕਿ ਇਸੇ ਆਸ਼ੇ ਨੂੰ ਮੁੱਖ ਰੱਖਦਿਆਂ ਸੰਗਤਾਂ ਦੀ ਪੁਰਜੋਰ ਮੰਗ ਤੇ ਬਾਬਾ ਬੁੱਢਾ ਜੀ ਦੇ  ਅਸਥਾਨ ਦੀ ਉਸਾਰੀ ਕੀਤੀ ਗਈ ਸੀ ਅਤੇ ਹੁਣ ਸੰਗਤਾਂ ਦੀ ਦਿਨ ਪ੍ਰਤੀ ਦਿਨ ਵੱਧ ਰਹੀ ਆਮਦ ਨੂੰ ਮੁੱਖ ਰੱਖਦਿਆ ਅਸਥਾਨ ਦੇ ਦਰਬਾਰ ਹਾਲ ਦਾ ਹੋਰ ਵਿਸਥਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਨੇ ਕਾਰਸੇਵਾ  ਦੀ ਆਰੰਭਤਾ ਦੀ ਅਰਦਾਸ ਕੀਤੀ! ਇਸ ਮੌਕੇ

ਸ.ਮੱਕੜ ਨੇ ਅਰਦਾਸ ਸਮਾਗਮ ਵਿੱਚ ਪੁੱਜੀਆਂ ਸਮੂਹ ਸੰਗਤਾਂ ਦਾ ਉਚੇਚੇ ਤੌਰ ਤੇ ਧੰਨਵਾਦ ਪ੍ਰਗਟ ਕੀਤਾ । ਇਸ ਸਮੇਂ ਉਨ੍ਹਾਂ  ਦੇ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਸ ਮਹਿੰਦਰ ਸਿੰਘ ਡੰਗ,ਅਤੱਰ ਸਿੰਘ ਮਕੱੜ,ਰਜਿੰਦਰ ਸਿੰਘ ਡੰਗ,ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਪਰਮਜੀਤ ਸਿੰਘ ਸੇਠੀ ਗੁਰਦੀਪ ਸਿੰਘ ਡੀਮਾਰਟੇ, ਨਰਿੰਦਰਪਾਲ ਸਿੰਘ ਕਥੂਰੀਆ, ਭੁਪਿੰਦਰ ਸਿੰਘ (ਮਨੀ ਜਿਊਲਰਜ਼) ਸੁਰਿੰਦਰ ਸਿੰਘ ਭੁਟੀਆਨੀ,ਇੰਦਰਜੀਤ ਸਿੰਘ ਖੁਰਾਣਾ,ਹਰਮਿੰਦਰ ਸਿੰਘ ਕੋਹਲੀ, ਇੰਦਰਬੀਰ ਸਿੰਘ ਬੱਤਰਾ,ਹਰਮੀਤ ਸਿੰਘ ਡੰਗ,ਅਵਤਾਰ ਸਿੰਘ ਮਿੱਢਾ,ਅਵਤਾਰ ਸਿੰਘ ਬੀ.ਕੇ,ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਬਚਿੱਤਰ ਸਿੰਘ, ਗ੍ਰੰਥੀ ਜਸਵਿੰਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।