ਕਰਨ ਸ਼ਰਮਾ ਨੂੰ ਬ੍ਰਾਹਮਣ ਭਲਾਈ ਬੋਰਡ ਪੰਜਾਬ ਦਾ ਮੈਂਬਰ ਕੀਤਾ ਗਿਆ ਨਿਯੁਕਤ, ਸੰਜੀਵ ਅਰੋੜਾ ਅਤੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਖੰਗੂੜਾ ਨੇ ਦਿੱਤੀ ਵਧਾਈ.
ਲੁਧਿਆਣਾ 19 ਜੁਲਾਈ (ਰਾਕੇਸ਼ ਅਰੋੜਾ) - ਕਰਨ ਸ਼ਰਮਾ ਨੂੰ ਪੰਜਾਬ ਸਰਕਾਰ ਵੱਲੋਂ ਬ੍ਰਾਹਮਣ ਭਲਾਈ ਬੋਰਡ ਪੰਜਾਬ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਨਵ-ਨਿਯੁਕਤ ਮੈਂਬਰ ਕਰਨ ਸ਼ਰਮਾ ਨੇ ਲੁਧਿਆਣਾ ਸਰਕਟ ਹਾਊਸ ਵਿਖੇ ਉਦਯੋਗ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਯੋਜਨਾ ਬੋਰਡ ਦੇ ਚੇਅਰਮੈਨ ਜਤਿੰਦਰ ਖੰਗੂੜਾ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ। ਇਸ ਦੌਰਾਨ ਮੈਂਬਰ ਨਿਯੁਕਤ ਹੋਣ 'ਤੇ ਮੰਤਰੀ ਸੰਜੀਵ ਅਰੋੜਾ ਅਤੇ ਜ਼ਿਲ੍ਹਾ ਪ੍ਰਧਾਨ ਅਤੇ ਯੋਜਨਾ ਬੋਰਡ ਦੇ ਚੇਅਰਮੈਨ ਜਤਿੰਦਰ ਖੰਗੂੜਾ ਨੇ ਕਰਨ ਸ਼ਰਮਾ ਨੂੰ ਨਵੇਂ ਅਹੁਦੇ ਲਈ ਵਧਾਈ ਵੀ ਦਿੱਤੀ।
ਇਸ ਦੌਰਾਨ, ਬ੍ਰਾਹਮਣ ਭਲਾਈ ਬੋਰਡ ਪੰਜਾਬ ਦੇ ਨਵ-ਨਿਯੁਕਤ ਮੈਂਬਰ ਕਰਨ ਸ਼ਰਮਾ ਨੇ ਕਿਹਾ ਕਿ ਉਹ 'ਆਪ' ਪਾਰਟੀ ਸੁਪਰੀਮੋ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ 'ਤੇ ਵਿਸ਼ਵਾਸ ਕਰਕੇ ਇਹ ਜ਼ਿੰਮੇਵਾਰੀ ਸੌਂਪੀ। ਅੱਗੇ ਬੋਲਦਿਆਂ ਕਰਨ ਸ਼ਰਮਾ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਬ੍ਰਾਹਮਣ ਭਾਈਚਾਰੇ ਦੀ ਬਿਹਤਰੀ ਲਈ ਕੰਮ ਕਰਦੇ ਰਹੇ ਹਨ ਅਤੇ ਭਵਿੱਖ ਵਿੱਚ ਵੀ ਕਰਦੇ ਰਹਿਣਗੇ।
ਕਰਨ ਸ਼ਰਮਾ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਚੰਗੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਜਾਣੂ ਹਨ। 'ਆਪ' ਹੀ ਇੱਕੋ ਇੱਕ ਪਾਰਟੀ ਹੈ ਜੋ ਲੋਕਾਂ ਦੀ ਬਿਹਤਰੀ ਅਤੇ ਵਿਕਾਸ ਲਈ ਵਚਨਬੱਧ ਹੈ।