ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ.

 

ਸ਼ਬਦ ਗੁਰੂ  ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦੀ ਲੋੜ- ਭੁਪਿੰਦਰ ਸਿੰਘ


ਲੁਧਿਆਣਾ, 24 ਅਗਸਤ  (ਰਾਕੇਸ਼ ਅਰੋੜਾ) - ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ  ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ।ਜਿਸ ਅੰਦਰ  ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਜ਼ਰੀ ਭਰਨ  ਲਈ ਪੁੱਜੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਭਾਈ ਕ੍ਰਿਪਾਲ ਸਿੰਘ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ  ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਉਨ੍ਹਾਂ ਨੇ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਦੁਨੀਆਂ ਦੇ ਮਹਾਨ ਗ੍ਰੰਥਾਂ ਵਿਚੋਂ ਇੱਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਇੱਕ ਅਜਿਹਾ

ਸਰਵੋਤਮ ਧਾਰਮਿਕ, ਵਿਲੱਖਣ, ਸਰਬ-ਸਾਂਝਾ ਅਤੇ ਅਦੁੱਤੀ ਗ੍ਰੰਥ ਹੈ।ਜਿਸ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ ਅਤੇ ਲੱਖਾਂ ਪ੍ਰਾਣੀ ਰੋਜ਼ਾਨਾ ਨਮਸਕਾਰ ਕਰਕੇ ਅਪਣੇ ਜੀਵਨ ਦੇ ਕਲਿਆਣ ਲਈ ਅਰਦਾਸ ਕਰਦੇ ਹਨ।ਇਸ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਬੱਤ ਦੇ ਗੁਰੂ ਹਨ।ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਸ਼ਬਦ ਗੁਰੂ  ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦਾ ਯਤਨ ਕਰੀਏ ਅਤੇ ਆਪ  ਸ਼ਬਦ ਗੁਰੂ ਨਾਲ ਜੁੜ ਕੇ ਆਪਣਾ ਜੀਵਨ ਸਫਲ ਬਣਾਈਏ।ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਜਿੱਥੇ ਸਾਝੇ ਤੌਰ ਤੇ ਗੁਰੂ ਘਰ ਦੇ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ,ਉੱਥੇ ਨਾਲ ਹੀ ਜਾਣਕਾਰੀ ਦਿੱਤੀ ਕੀ ਅਗਲੀ ਹਫਤੇ ਦੇ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਲਖਬੀਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦਾ ਕੀਰਤਨੀ ਜੱਥਾ ਆਪਣੀਆਂ ਹਾਜ਼ਰੀਆਂ। ਭਰ ਕੇ ਸੰਗਤਾਂ  ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ।ਕੀਰਤਨ ਸਮਾਗਮ ਦੌਰਾਨ ਸ. ਇੰਦਰਜੀਤ ਸਿੰਘ ਮੱਕੜ,ਬਾਬਾ ਅਜੀਤ ਸਿੰਘ ਸ.ਜਤਿੰਦਰਪਾਲ ਸਿੰਘ ਸਲੂਜਾ,ਕਰਨੈਲ ਸਿੰਘ ਬੇਦੀ,ਪ੍ਰਿਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ,ਕਵੰਲਜੀਤ ਸਿੰਘ ਖੁਰਾਣਾ, ਜੀਵਨ ਸਿੰਘ ਕੜਵਲ, ਹਰਜੀਤ ਸਿੰਘ

ਰਜਿੰਦਰ ਸਿੰਘ ਮਕੱੜ,  ਕਵੰਲਪ੍ਰੀਤ ਸਿੰਘ ਸਚਦੇਵਾ,ਅਮਰੀਕ ਸਿੰਘ ਬੱਤਰਾ,

ਜਤਿੰਦਰਪਾਲ ਸਿੰਘ ਪ੍ਰਧਾਨ,ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ,ਕਮਲਦੀਪ ਸਿੰਘ ਕਾਲੜਾ , ਮੁਹੰਮਦ ਸਿਰਾਜ ਫਰੈਸ਼ ਮਿਲਕ ਵਾਲੇ, ਡਾ. ਮਨਰਾਜ ਕੌਰ ਬਾਣੀ,ਪਰਮਜੀਤ ਸਿੰਘ ਡੀਮਾਰਟੇ,ਪਰਮਿੰਦਰਪਾਲ ਸਿੰਘ ਡੀਮਾਰਟੇ,ਹਰਮੀਤ ਸਿੰਘ ਡੰਗ , ਜਗਬੀਰ ਸਿੰਘ,ਡਾ,ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਤੇ  ਵਿਸੇਸ਼ ਤੌਰ ਤੇ ਹਾਜਰ ਸਨ।