ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਦਾਦ, ਪੱਖੋਵਾਲ ਰੋਡ ,ਲੁਧਿਆਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਉਤਸਵ ਮਨਾਇਆ ਗਿਆ.
ਲੁਧਿਆਣਾ - ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਦਾਦ ਵਿਖੇ 23 ਅਗਸਤ ,2025 ਦਿਨ ਸ਼ਨੀਵਾਰ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਭਾਈਚਾਰਕ ਸੇਵਾ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਸਵੇਰੇ 9 ਵਜੇ ਸ਼ੁਰੂ ਹੋਇਆ। ਸਕੂਲ ਵਿੱਚ ਸਮਾਗਮ ਦੀ ਸ਼ੁਰੂਆਤ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ੍ਰੀ ਜਪੁਜੀ ਸਾਹਿਬ" ਦਾ ਪਾਠ ਕੀਤਾ। ਇਸ ਤੋਂ ਬਾਅਦ ਵਿੱਚ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ਼ਬਦ, ਕੀਰਤਨ ਅਤੇ ਅਰਦਾਸ ਕੀਤੇ ਗਏ । ਸਮਾਗਮ ਦੇ ਅੰਤ ਵਿੱਚ ਕੜਾਹ ਪ੍ਰਸ਼ਾਦ ਵੀ ਵਰਤਾਇਆ ਗਿਆ।
ਮਾਣਯੋਗ ਪਿ੍ੰਸੀਪਲ ਸ੍ਰੀਮਤੀ ਰੁਪਿੰਦਰ ਕੌਰ ਨੇ ਵਿਦਿਆਰਥੀਆਂ ਅਤੇ ਸਾਰੇ ਸਟਾਫ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ।