ਭਾਜਪਾ ਇਕਲੌਤੀ ਪਾਰਟੀ ਹੈ ਜੋ ਲੋਕਾਂ ਦੇ ਦੁੱਖ ਦਰਦ ਨੂੰ ਕਰਦੀ ਹੈ ਦੂਰ - ਰਜਨੀਸ਼ ਧੀਮਾਨ.

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 1984 ਦੇ ਦੰਗਿਆਂ ਦੇ ਪੀੜਤਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਭਾਜਪਾ ਆਗੂਆਂ ਨੇ ਖੁਸ਼ੀ ਵਿੱਚ ਲੱਡੂ ਵੰਡੇ 


 


   ਲੁਧਿਆਣਾ 26 ਅਗਸਤ (ਰਾਕੇਸ਼ ਅਰੋੜਾ) -   ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਹ ਫੈਸਲਾ ਉਨ੍ਹਾਂ ਪਰਿਵਾਰਾਂ ਲਈ ਵੱਡੀ ਰਾਹਤ ਹੈ ਜੋ ਇਸ ਦੰਗਿਆਂ ਤੋਂ ਪ੍ਰਭਾਵਿਤ ਹੋਏ ਸਨ। ਸਿੱਖ ਵਿਰੋਧੀ ਦੰਗਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਇਨਸਾਫ਼ ਅਤੇ ਸਹਾਇਤਾ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇਹ ਕਦਮ ਮਹੱਤਵਪੂਰਨ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨੇ ਅੱਜ ਹਰਿਆਣਾ ਵਿੱਚ 121 ਦੰਗਾ ਪ੍ਰਭਾਵਿਤ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਮਿਲਣ 'ਤੇ ਜਿਲਾ ਭਾਜਪਾ ਪ੍ਰਧਾਨ ਧੀਮਾਨ ਨੇ ਹਰਿਆਣਾ ਦੇ ਮੁੱਖਮੰਤਰੀ ਨਾਯਾਬ ਸਿੰਘ ਸੈਣੀ ਕਾ ਆਭਾਰ ਵਕਤ ਕਯਾ ਔਰ ਭਾਜਪਾ ਦਫ਼ਤਰ ਦੇ ਬਾਹਰ ਲੱਡੂ ਵੰਡੇ। ਧੀਮਾਨ ਨੇ ਕਿਹਾ ਕਿ 1984 ਵਿੱਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਪੂਰੇ ਦੇਸ਼ ਵਿੱਚ ਸਿੱਖ ਵਿਰੋਧੀ ਦੰਗੇ ਭੜਕ ਉੱਠੇ ਸਨ। ਇਨ੍ਹਾਂ ਦੰਗਿਆਂ ਦੌਰਾਨ ਹਰਿਆਣਾ ਵਿੱਚ 121 ਲੋਕਾਂ ਦੀ ਮੌਤ ਹੋ ਗਈ। ਹਰਿਆਣਾ ਸਰਕਾਰ ਨੇ ਇਨ੍ਹਾਂ ਸਾਰੇ 121 ਪ੍ਰਭਾਵਿਤ ਪਰਿਵਾਰਾਂ ਨੂੰ ਉਨ੍ਹਾਂ ਦੀ ਸਹਿਮਤੀ ਅਤੇ ਯੋਗਤਾ ਦੇ ਆਧਾਰ 'ਤੇ ਪਹਿਲ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦੇ ਕੇ ਉਨ੍ਹਾਂ ਦੇ ਜ਼ਖ਼ਮਾਂ 'ਤੇ ਮਲ੍ਹਮ ਲਗਾਈ ਹੈ। ਧੀਮਾਨ ਨੇ ਕਿਹਾ ਕਿ ਭਾਜਪਾ ਹੀ ਇਕਲੌਤੀ ਪਾਰਟੀ ਹੈ ਜੋ ਲੋਕਾਂ ਦੇ ਦਰਦ ਨੂੰ ਸਮਝਦੀ ਹੈ ਅਤੇ ਇਸਨੂੰ ਦੂਰ ਕਰਦੀ ਹੈ। ਇਸ ਮੌਕੇ ਪਰ ਜਿਲਾ ਜਨਰਲ ਸਕੱਤਰ ਸਰਦਾਰ ਨਰੇਂਦਰ ਸਿੰਘ ਮੱਲ੍ਹੀ, ਯਸ਼ਪਾਲ ਜਨੋਤ੍ਰਾ, ਪੂਰਵ ਪ੍ਰੈਸ ਗੁਰਦੀਪ ਸਿੰਘ ਨੀਟੂ, ਮਨਮੀਤ ਚਾਵਲਾ, ਸਤਨਾਮ ਸੇਠੀ, ਰੀਨਾ ਜੈਨ, ਵਰੁਣ ਸੂਦ, ਹਰਵਿੰਦਰ ਸਿੰਘ ਜਵੱਦੀ, ਰਾਜਨ ਪਾਂਡੇ ਆਦਿ ਮੌਜੂਦ ਸਨ।