ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਮਹਾਨ ਕੋਸ਼ ਦੀ ਬੇਅਦਬੀ ਤੇ ਦਾਦੂਵਾਲ ਵੱਲੋਂ ਯੂਨੀਵਰਸਿਟੀ ਅਧਿਕਾਰੀਆਂ ਕੋਲ ਰੋਸ ਦਾ ਪ੍ਰਗਟਾਵਾ.
ਲੁਧਿਆਣਾ 29 ਅਗਸਤ (ਰਾਕੇਸ਼ ਅਰੋੜਾ) -ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਮਹਾਨ ਕੋਸ਼ ਪੁਸਤਕ ਜਿਸ ਵਿੱਚ ਗੁਰਬਾਣੀ ਤੋਂ ਇਲਾਵਾ ਹੋਰ ਧਰਮ ਗ੍ਰੰਥਾਂ ਦੇ ਵੀ ਸਲੋਕ ਹਨ ਦੀ ਹੋਈ ਬੇਅਦਬੀ ਦੇ ਸੰਬੰਧ ਵਿੱਚ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਰੋਸ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਰਦਾਰ ਜਗਦੀਪ ਸਿੰਘ ਗਿੱਲ ਅਤੇ ਪ੍ਰਬੰਧਕੀ ਸਟਾਫ਼ ਨਾਲ ਗੱਲਬਾਤ ਕਰਕੇ ਜਾਣਕਾਰੀ ਹਾਸਿਲ ਕੀਤੀ ਇਸ ਮਸਲੇ ਵਿੱਚ ਸਬੰਧਤ ਵਿਅਕਤੀਆਂ ਤੇ ਐਫਆਈਆਰ ਦਰਜ ਹੋ ਚੁੱਕੀ ਹੈ ਮਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਵੀ ਪੁੱਜ ਚੁੱਕਾ ਹੈ ਕਾਨੂੰਨੀ ਅਤੇ ਧਾਰਮਿਕ ਦੋਨਾਂ ਪੱਖਾਂ ਤੋਂ ਵਾਚਿਆ ਜਾ ਰਿਹਾ ਜਥੇਦਾਰ ਦਾਦੂਵਾਲ ਜੀ ਨੇ ਬੇਅਦਬੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਅਤੇ ਸਬੰਧਿਤ ਦੋਸ਼ੀਆਂ ਤੇ ਤੁਰੰਤ ਐਕਸ਼ਨ ਲੈਣ ਦੀ ਮੰਗ ਕੀਤੀ ਹੋਈ ਕਾਰਵਾਈ ਅਗਲੇ ਕੁਝ ਦਿਨਾਂ ਚ ਸਿੱਖ ਸੰਗਤਾਂ ਦੇ ਸਾਹਮਣੇ ਆ ਜਾਵੇਗੀ ਇਸ ਸਮੇਂ ਸਰਦਾਰ ਸੁਰਜੀਤ ਸਿੰਘ ਗੜੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸਿੰਘ ਸਾਹਿਬ ਗਿਆਨੀ ਪ੍ਰਣਾਮ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਪ੍ਰਚਾਰਕ ਸ਼੍ਰੋਮਣੀ ਕਮੇਟੀ ਵੀ ਹਾਜ਼ਰ ਸਨ ।
