ਖੇਡਾਂ ਹੀ ਰੰਗਲੇ ਪੰਜਾਬ ਨੂੰ ਮਜ਼ਬੂਤੀ ਦੇਣ ਵਾਲਾ ਵੱਡਾ ਪਲੇਟਫਾਰਮ : ਸੋਨੀਆ ਅਲਗ .
ਖੇਡਾਂ ਹੀ ਰੰਗਲੇ ਪੰਜਾਬ ਨੂੰ ਮਜ਼ਬੂਤ ਕਰਨ ਲਈ ਇੱਕ ਵੱਡਾ ਪਲੇਟਫਾਰਮ : ਸੋਨੀਆ ਅਲੱਗ
ਲੁਧਿਆਣਾ, 3 ਸਤੰਬਰ ( ) : ਪੰਜਾਬ ਸਰਕਾਰ ਵਲੋਂ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਕੇ ਰੰਗਲਾ ਪੰਜਾਬ ਬਣਾਉਣ ਲਈ ਖੇਡਾਂ ਹੀ ਇੱਕ ਵੱਡਾ ਪਲੇਟਫਾਰਮ ਹੈ। 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਸਫ਼ਲਤਾ ਵੱਲ ਲਿਜਾਉਣ ਲਈ ਖੇਡਾਂ ਹੀ ਇਕ ਮਜ਼ਬੂਤ ਕੜੀ ਸਾਬਿਤ ਹੋਵੇਗੀ। ਇਹ ਗੱਲ ਆਮ ਆਦਮੀ ਪਾਰਟੀ ਦੀ ਸਪੋਰਟਸ ਵਿੰਗ ਲੁਧਿਆਣਾ ਦੀ ਪ੍ਰਧਾਨ ਸੋਨੀਆ ਅਲੱਗ ਨੇ ਗੁਰੂ ਨਾਨਕ ਸਟੇਡੀਅਮ ਦੇ ਅਤਿ-ਆਧੁਨਿਕ ਇਨਡੋਰ ਸਟੇਡੀਅਮ ਵਿਖੇ 75ਵੀਂ ਜੂਨੀਅਰ ਰਾਸ਼ਟਰੀ ਬਾਸਕਟਬਾਲ ਚੈਂਪੀਅਨਸ਼ਿਪ ਦੇ ਉਦਘਾਟਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ 75ਵੀਂ ਜੂਨੀਅਰ ਰਾਸ਼ਟਰੀ ਬਾਸਕਟਬਾਲ ਚੈਂਪੀਅਨਸ਼ਿਪ ਬਾਸਕਟਬਾਲ ਫੈਡਰੇਸ਼ਨ ਆਫ਼ ਇੰਡੀਆ ਅਤੇ ਕਾਰਪੋਰੇਟ ਭਾਈਵਾਲਾਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਦੇ ਸਦਕਾ ਹੀ ਅੱਜ ਪੰਜਾਬ ਵਿੱਚ ਨੌਜਵਾਨ ਨਸ਼ਿਆਂ ਨੂੰ ਛੱਡ ਕੇ ਫਿਰ ਖੇਡਾਂ ਵੱਲ ਆ ਰਹੇ ਹਨ। ਇਹ ਖੇਡਾਂ ਹੀ ਨੌਜਵਾਨਾਂ ਦੀ ਪ੍ਰਤਿਭਾ ਨੂੰ ਪ੍ਰਦਰਸ਼ਿਤ ਕਰੇਗੀ ਅਤੇ ਉਨ੍ਹਾਂ ਵਿੱਚ ਖੇਡ ਭਾਵਨਾ ਹੀ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨੂੰ ਅਪਣਾਉਣ ਲਈ ਉਤਸ਼ਾਹਿਤ ਕਰੇਗੀ। ਉਨ੍ਹਾਂ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ ਦੇ ਸਾਰੇ ਮੈਚਾਂ ਵਿੱਚ ਦਾਖਲਾ ਮੁਫ਼ਤ ਹੈ ਅਤੇ ਜਿਲ੍ਹਾਂ ਪ੍ਰਸ਼ਾਸਨ ਨੇ ਸਮੂਹ ਖੇਡ ਪ੍ਰੇਮੀਆਂ ਨੂੰ ਖੇਡਾਂ ਰਾਹੀਂ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮਿਸ਼ਨ ਨੂੰ ਸਫਲ ਬਣਾਉਣ ਲਈ ਸੱਦਾ ਦਿੱਤਾ ਹੈ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਦਲਜੀਤ ਸਿੰਘ ਗਰੇਵਾਲ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਸਾਬਕਾ ਆਈ.ਜੀ.ਪੀ ਯੁਰਿੰਦਰ ਸਿੰਘ ਹੇਅਰ, ਸਾਬਕਾ ਐਸ.ਐਸ.ਪੀ ਮੁਖਵਿੰਦਰ ਸਿੰਘ ਭੁੱਲਰ, ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ ਅਤੇ ਤੇਜਾ ਸਿੰਘ ਧਾਲੀਵਾਲ ਅਤੇ ਹੋਰ ਵੀ ਮੌਜੂਦ ਸਨ।